- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸਕੂਲ ਭੱਟੀਆਂ ਵਿਖੇ ਸੰਵਿਧਾਨ ਦਿਵਸ ਮਨਾਇਆ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ, ਕਾਦੀਆਂ : ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਭੱਟੀਆਂ ਵਿਖੇ ਭਾਰਤੀ ਸੰਵਿਧਾਨ ਦਿਵਸ ਉਤਸ਼ਾਹ ਨਾਲ ਮਨਾਇਆ, ਜਿਸ ’ਚ ਵਿਦਿਆਰਥੀਆਂ ਦਰਿਮਆਨ ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਸਰਗਰਮੀਆਂ ਕਰਵਾਈਆਂ। ਸਮਾਗਮ ਦੀ ਸ਼ੁਰੂਆਤ ਵਿੱਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਭਾਰਤੀ ਸੰਵਿਧਾਨ ਵਿਸ਼ੇ ’ਤੇ ਭਾਸ਼ਣ ਮੁਕਾਬਲੇ ਕਰਵਾਏ। ਇਸ ਤੋਂ ਬਾਅਦ ਸੰਵਿਧਾਨ ਨਾਲ ਸਬੰਧਤ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਵੱਖ-ਵੱਖ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਆਪਣੀ ਕਲਾ ਤੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਮਾਜਿਕ ਸਿੱਖਿਆ ਅਧਿਆਪਕ ਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਇਤਿਹਾਸ, ਬਣਤਰ ਤੇ ਮੁੱਖ ਸਿਧਾਂਤਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਸਕੂਲ ਪ੍ਰਿੰਸੀਪਲ ਸੰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੀ ਕਾਰਜ-ਕੁਸ਼ਲਤਾ ਅਤੇ ਰੋਜ਼ਾਨਾ ਜ਼ਿੰਦਗੀ ਵਿੱਚ ਸੰਵਿਧਾਨਕ ਹੱਕਾਂ ਤੇ ਫ਼ਰਜ਼ਾਂ ਦੀ ਸੁਚੱਜੀ ਵਰਤੋਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਮੁਕਾਬਲਿਆਂ ’ਚ ਮੱਲਾਂ ਮਾਰਨ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਗਾਈਡੈਂਸ ਕੌਂਸਲਰ ਅਧਿਆਪਕ ਜਸਵਿੰਦਰ ਸਿੰਘ ਤੇ ਆਸ਼ੀਸ਼ ਵਡੇਹਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਲੈਕਚਰਾਰ ਲਵਦੀਪ ਸਿੰਘ ਤੇ ਜਤਿੰਦਰ ਕੁਮਾਰ, ਅਲਕਾ ਰਾਣੀ, ਅਮਨਦੀਪ ਕੌਰ, ਦਲਜਿੰਦਰ ਕੌਰ, ਨਿਰਮਲਜੀਤ ਕੌਰ, ਕੋਮਲਪ੍ਰੀਤ ਕੌਰ, ਅਧਿਆਪਕ ਗੌਰਵ ਮਹਾਜਨ, ਗੁਰਪ੍ਰੀਤ ਸਿੰਘ, ਬੋਧਰਾਜ ਅਤੇ ਕੈਂਪਸ ਮੈਨੇਜਰ ਵਜ਼ੀਰ ਬੱਲ ਮੌਜੂਦ ਸਨ।