- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਲਜ ਵੱਲੋਂ ਸੰਵਿਧਾਨ ਦਿਵਸ ਮਨਾਇਆ ਗਿਆ।

ਕਸ਼ਮੀਰ ਸਿੰਘ ਸੰਧੂ\ਤਾਰਿਕ ਅਹਿਮਦ, ਪੰਜਾਬੀ ਜਾਗਰਣ, ਕਾਦੀਆਂ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ ਤੇ ਵਿਜ਼ਨ ਡਾਕੂਮੈਂਟ ਤਹਿਤ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਲਾਇਬ੍ਰੇਰੀ ਵਿਭਾਗ ਵੱਲੋਂ ਪ੍ਰਿੰਸੀਪਲ ਡਾ .ਗੁਰਦੀਪ ਸਿੰਘ ਆਹਲੂਵਾਲੀਆ ਦੀ ਰਹਿਨੁਮਾਈ ਅਤੇ ਦੋਹਾਂ ਵਿਭਾਗਾਂ ਦੇ ਪ੍ਰੋ. ਬਲਬੀਰ ਕੌਰ ਤੇ ਪ੍ਰੋ. ਹਰਜਿੰਦਰ ਸਿੰਘ ਦੀ ਸਾਂਝੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ। ਇਸ ਮੌਕੇ ਜਾਗਰੂਕਤਾ ਸੈਮੀਨਾਰ ਤੇ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਕਾਲਜ ਪ੍ਰਿੰਸੀਪਲ ਡਾ. ਆਹਲੂਵਾਲੀਆ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਭਾਰਤ ਦਾ ਸੰਵਿਧਾਨ ਦੇਸ਼ ਦੇ ਹਰ ਨਾਗਰਿਕ ਦੇ ਹੱਕਾਂ ਦੀ ਰਾਖੀ ਕਰ ਰਿਹਾ ਹੈ ਅਤੇ ਸੰਵਿਧਾਨ ਦੇ ਨਿਰਮਾਤਾ ਡਾ. ਬੀ .ਆਰ ਅੰਬੇਦਕਰ ਅਤੇ ਉਹਨਾਂ ਨਾਲ ਸੰਵਿਧਾਨ ਸਭਾ ਦੇ ਬਾਕੀ ਮੈਂਬਰਾਂ ਡਾ. ਰਾਜਿੰਦਰ ਪ੍ਰਸਾਦ ਸਮੇਤ ਮਹਾਨ ਸ਼ਖ਼ਸੀਅਤਾਂ ਨੂੰ ਅੱਜ ਯਾਦ ਕੀਤਾ ਜਾ ਰਿਹਾ ਹੈ। ਰਾਜਨੀਤੀ ਸ਼ਾਸਤਰ ਵਿਭਾਗ ਦੇ ਪ੍ਰੋ. ਬਲਬੀਰ ਕੌਰ ਸਮੇਤ ਪ੍ਰੋ. ਹਰਜਿੰਦਰ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਕਾਲਜ ਵਿਦਿਆਰਥੀਆਂ ਨੇ ਸੰਵਿਧਾਨ ਦਿਵਸ ਨਾਲ ਸੰਬੰਧਿਤ ਵੱਖ ਵੱਖ ਪੋਸਟਰ ਬਣਾਏ, ਜਿਸ ਵਿਚੋਂ ਬੀਏ ਦੀਆਂ ਵਿਦਿਆਰਥਣਾਂ ’ਚੋਂ ਪਹਿਲਾ ਸਥਾਨ ਨੁਸਰਤ ਜਹਾਂ ਬੇਗ਼ਮ, ਦੂਸਰਾ ਸਥਾਨ ਨਾਇਮਾ ਤੇ ਤੀਸਰਾ ਸਥਾਨ ਮੁਸਕਾਨ ਨੇ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਵੀ ਕੀਤੀ ਗਈ।ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਵੀ ਮੌਜੂਦ ਰਹੇ।