ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਕੀਤਾ ਮੁਜ਼ਾਹਰਾ
ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਇਫਟੂ ਮਲੋਟ ਵੱਲੋਂ ਕਾਦੀਆਂ ’ਚ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ਼ ਪ੍ਰਦਰਸ਼ਨ
Publish Date: Sat, 10 Jan 2026 04:14 PM (IST)
Updated Date: Sun, 11 Jan 2026 04:00 AM (IST)
ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ
ਕਾਦੀਆਂ : ਭਾਰਤ ਦੀ ਮੋਦੀ ਸਰਕਾਰ ਨੇ ਚਾਰ ਲੇਬਰ ਕੋਡ ਕਿਰਤੀ ਜਮਾਤ ਖ਼ਿਲਾਫ਼ ਭੁਗਤ ਕੇ ਅਤੇ ਆਪਣੇ ਕੁਝ ਚਹੇਤਿਆਂ ਕਾਰਪੋਰੇਟ ਘਰਾਣਿਆਂ ਨੂੰ ਸਿੱਧਾ ਫਾਇਦਾ ਪਹੁੰਚਾਉਣ ਦੇ ਲਈ ਇਸ ਕਿਰਤੀ ਜਮਾਤ ਦੇ ਉਲਟ ਜਾ ਕੇ ਚਾਰ ਕਾਲੇ ਕਾਨੂੰਨ ਬਣਾਏ ਹਨ ਇਸ ਦਾ ਵਿਰੋਧ ਕਰਦਿਆਂ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਇਫਟੂ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਪਰਮਪਾਲ ਸਿੰਘ ਭਾਰੀ ਤੇ ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਗੁਰਦਾਸਪੁਰ ਜ਼ਿਲ੍ਹੇ ਦੇ ਸ਼ਹਿਰ ਕਾਦੀਆਂ ਵਿੱਚ ਜਾ ਕੇ ਲੋਕਾਂ ਨੂੰ ਜਾਣੂ ਕਰਵਾਇਆ ਤੇ ਇਸ ਚਾਰ ਲੇਬਰ ਕੋਡ ਦੀਆਂ ਕਾਪੀਆਂ ਸਾੜ ਕੇ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਰੋਸ਼ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਨੇ ਸਰਕਾਰ ਨੂੰ ਸਖਤ ਚੇਤਾਵਨੀ ਦਿੰਦਿਆਂ ਚਾਰ ਲੇਬਰ ਕੋਡ ਵਾਪਸ ਕਰਨ ਦੀ ਹਦਾਇਤ ਕੀਤੀ ਉਹਨਾਂ ਨੇ ਉਨ੍ਹਾਂ ਨੇ ਬੋਲਦਿਆਂ ਇਹ ਵੀ ਦੱਸਿਆ ਕਿ ਜੇਕਰ ਸਰਕਾਰ ਨੇ ਇਹ ਚਾਰੇ ਲੇਬਰ ਕੋਡ ਵਾਪਸ ਨਾ ਲਏ ਤਾਂ ਇਹ ਸੰਘਰਸ਼ ਨੂੰ ਬਹੁਤ ਵੱਡਾ ਰੂਪ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਜਿਵੇਂ ਕੇਂਦਰ ਸਰਕਾਰ ਦੇ ਵੱਲੋਂ ਕਾਲੇ ਕਾਨੂੰਨ ਦੇਸ਼ ਦੇ ਅੰਦਰ ਲਗਾ ਕੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਉੱਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਨਾ ਚਾਹਿਆ ਸੀ।
ਉਸ ਤਹਿਤ ਕਿਸਾਨਾਂ ਮਜ਼ਦੂਰਾਂ ਵੱਲੋਂ ਦਿੱਲੀ ਦੀਆਂ ਬਰੂਹਾਂ ਵਿੱਚ ਬਹਿ ਕੇ ਕੇਂਦਰ ਸਰਕਾਰ ਦੇ ਖਿਲਾਫ ਵੱਡਾ ਸੰਘਰਸ਼ ਵਿੱਢਿਆ ਸੀ, ਜਿਸ ਵਿੱਚ ਕਿਸਾਨਾਂ ਮਜ਼ਦੂਰਾਂ ਦੀ ਜਿੱਤ ਹੋਈ ਸੀ ਅਤੇ ਇਸ ਵਾਰ ਫਿਰ ਤੋਂ ਹੁਣ ਕੇਂਦਰ ਦੀ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਦੇ ਲਈ ਮਜ਼ਦੂਰਾਂ ਦੇ ਹੱਕਾਂ ਨੂੰ ਮਾਰਨ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਜਲਦ ਹੀ ਇਹ ਕਾਨੂੰਨ ਵਾਪਸ ਨਾ ਲਿਆ ਤਾਂ ਆਉਣ ਵਾਲੇ ਸਮਿਆਂ ਦੇ ਵਿੱਚ ਪੰਜਾਬ ਭਰ ਸਮੇਤ ਦੇਸ਼ ਭਰ ਦੇ ਹਰ ਇਲਾਕੇ ਵਿੱਚ ਮਜ਼ਦੂਰ ਵਰਗ ਦੇ ਵੱਲੋਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਲਈ ਸਿੱਧੇ ਤੌਰ ’ਤੇ ਕੇਂਦਰ ਸਰਕਾਰ ਜਿੰਮੇਵਾਰ ਹੋਵੇਗੀ। ਇਸ ਮੌਕੇ ਪਰਮਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਰਾਜੂ ਸਿੰਘ, ਮਣੀ, ਪਰਮਾ, ਇਕੱਤਰ ਸਿੰਘ, ਤਰਸੇਮ ਸਿੰਘ, ਰੋਸ਼ਨ ਸਿੰਘ, ਰਾਹੁਲ ਆਦਿ ਹਾਜ਼ਰ ਸਨ।