- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
5.87 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਤਾਰਾਗੜ੍ਹ ਤੋਂ ਦੀਨਾਨਗਰ ਰੋਡ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ
ਤਾਰਾਗੜ੍ਹ: ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਉਪਰਾਲਿਆਂ ਸਦਕਾ ਵੱਖ-ਵੱਖ ਥਾਵਾਂ ’ਤੇ ਰੋਡ ਦੇ ਨਿਰਮਾਣ ਕਾਰਜ ਚੱਲ ਰਹੇ ਹਨ ਅਤੇ ਅੱਜ ਵਿਧਾਨ ਸਭਾ ਹਲਕਾ ਭੋਆ ਦਾ ਤਾਰਾਗੜ੍ਹ ਤੋਂ ਦੀਨਾਨਗਰ ਰੋਡ ਜੋ ਕਿ ਆਵਾਜਾਈ ਦਾ ਮੁੱਖ ਰਸਤਾ ਹੈ, ਦੇ ਨਿਰਮਾਣ ਕਾਰਜ ਆਰੰਭ ਕਰਵਾਏ ਗਏ ਹਨ ਅਤੇ ਜਲਦੀ ਹੀ ਇਹ ਰੋਡ ਦਾ ਨਿਰਮਾਣ ਕਰਕੇ ਲੋਕਾਂ ਨੂੰ ਇਹ ਰੋਡ ਸਮਰਪਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਤਾਰਾਗੜ੍ਹ ਤੋਂ ਦੀਨਾਨਗਰ ਰੋਡ ਦੇ ਨਿਰਮਾਣ ਕਾਰਜ ਆਰੰਭ ਕਰਨ ਮਗਰੋਂ ਕੀਤਾ। ਇਸ ਮੌਕੇ ਨਰੇਸ਼ ਸੈਣੀ ਸਕੱਤਰ ਮਾਝਾ ਜ਼ੋਨ ਪੰਜਾਬ, ਪਵਨ ਕੁਮਾਰ ਫੌਜੀ ਚੇਅਰਮੈਨ ਬਲਾਕ ਸੰਮਤੀ ਘਰੋਟਾ, ਨਰੇਸ਼ ਕੁਮਾਰ ਸਰਪੰਚ ਪੱਖੋ ਚੱਕ, ਯਸ਼ਪਾਲ, ਰਸ਼ਪਾਲ ਸਿੰਘ, ਸਰਪੰਚ ਵੈਨੀ ਢੋਲੋਵਾਲ, ਵਿਸਾਖੀ ਰਾਮ, ਯੁੱਧਵੀਰ, ਰਣਜੀਤ ਸਿੰਘ, ਨਿਸ਼ਾ ਸੈਣੀ ਸਰਪੰਚ ਬੈਗੋਵਾਲ, ਗਗਨਦੀਪ, ਅਸ਼ਵਨੀ ਕੁਮਾਰ ਅਤੇ ਹੋਰ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਅਹੁਦੇਦਾਰ ਹਾਜ਼ਰ ਸਨ।
ਇਸ ਮੌਕੇ ਤੇ ਸੰਬੋਧਿਤ ਕਰਦਿਆਂ ਲਾਲ ਚੰਦ ਕਟਾਰੂ ਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕੀ ਸੈਸ਼ਨ ਦੀ ਸਮਾਪਤੀ ਤੋਂ ਬਾਅਦ ਅੱਜ ਪਹਿਲੇ ਦਿਨ ਉਹ ਵਿਧਾਨ ਸਭਾ ਹਲਕਾ ਭੋਆ ਦੇ ਵਿੱਚ ਪਹੁੰਚੇ ਹਨ ਅਤੇ ਤਾਰਾਗੜ੍ਹ ਵਿਖੇ ਤਾਰਾਗੜ੍ਹ ਤੋਂ ਦੀਨਾ ਨਗਰ ਤੱਕ ਜੋ ਰਸਤਾ ਜਿਸ ਦੀ ਲੰਬਾਈ ਕਰੀਬ 5.5 ਕਿਲੋਮੀਟਰ ਬਣਦੀ ਹੈ ਇਸ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਰੋਡ ਦੇ ਨਿਰਮਾਣ ਤੇ ਕਰੀਬ 5.87 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਸ ਦੇ ਨਾਲ ਹੀ ਇਸ ਰੋਡ ਦਾ ਨਿਰਮਾਣ ਕਾਰਜ ਇੱਕ ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕਰਕੇ ਇਹ ਰੋਡ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਇਸ ਰੋਡ ਦੀ ਹਾਲਤ ਬਹੁਤ ਖਸਤਾ ਸੀ ਅਤੇ ਖੇਤਰ ਵਾਸੀਆਂ ਵੱਲੋਂ ਦੱਸਿਆ ਗਿਆ ਹੈ ਕਿ ਇੱਕ ਲੰਬੇ ਅਰਸੇ ਤੋਂ ਬਾਅਦ ਇਸ ਰੋਡ ਦੀ ਕਿਸੇ ਨੇ ਸੁੱਧ ਨਹੀਂ ਲਈ ਅਤੇ ਇਹ ਰੋਡ ਉਪੇਕਸ਼ਾ ਦਾ ਸ਼ਿਕਾਰ ਹੁੰਦਾ ਗਿਆ ਜਿਸ ਦੇ ਚਲਦਿਆਂ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਉਹਨਾਂ ਦੱਸਿਆ ਕਿ ਬਾਰਿਸ਼ ਦੇ ਦਿਨਾਂ ਅੰਦਰ ਇਸ ਮਾਰਗ ਦੀ ਇੰਨੀ ਕੁ ਹਾਲਤ ਖਰਾਬ ਹੋ ਜਾਂਦੀ ਸੀ ਕਿ ਲੋਕਾਂ ਦਾ ਇਸ ਰੋਡ ਤੋਂ ਲੰਘਣਾ ਵੀ ਮੁਸ਼ਕਿਲ ਹੋ ਜਾਂਦਾ ਸੀ। ਉਹਨਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਾਂ ਕਿ ਜਿਨਾਂ ਨੇ ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਸੜਕਾਂ ਦੇ ਨਿਰਮਾਣ ਕਾਰਜ ਜੰਗੀ ਪੱਧਰ ਤੇ ਚੱਲ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਬਹੁਤ ਸਾਰੇ ਰੋਡ ਦੇ ਨਿਰਮਾਣ ਕਾਰਜਾਂ ਦੇ ਲਈ ਵੱਡੀਆਂ ਰਾਸ਼ੀਆਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਭਵਿੱਖ ਅੰਦਰ ਵੀ ਜਿਹੜੇ ਰੋਡ ਦਾ ਨਿਰਮਾਣ ਹੋਣਾ ਰਹਿੰਦਾ ਹੈ ਉਹਨਾਂ ਦਾ ਵੀ ਨਿਰਮਾਣ ਕਾਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਸ ਰੋਡ ਦੀ ਖਸਤਾ ਹਾਲਤ ਦੀ ਸਮੱਸਿਆ ਧਿਆਨ ਵਿੱਚ ਲਿਆਂਦੀ ਗਈ ਸੀ। ਜਿਸ ਦੇ ਚਲਦਿਆਂ ਅੱਜ ਇਸ ਰੋਡ ਦੇ ਨਿਰਮਾਣ ਕਾਰਜ ਆਰੰਭ ਕਰਵਾਏ ਗਏ ਹਨ।