ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਲੇਬਰ ਕੋਡਾਂ ਦੀਆਂ ਕਾਪੀਆਂ ਸਾੜੀਆਂ
ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਲੇਬਰ ਕੋਡਾ ਦੀਆਂ ਕਾਪੀਆਂ ਸਾੜੀਆਂ
Publish Date: Sat, 21 Feb 2026 05:07 PM (IST)
Updated Date: Sun, 22 Feb 2026 04:06 AM (IST)

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਕਾਦੀਆਂ : ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਪੰਜਾਬ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬਾ ਕਮੇਟੀ ਮੈਂਬਰ ਚੇਅਰਮੈਨ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਪਰਮਪਾਲ ਸਿੰਘ ਦੀ ਅਗਵਾਈ ਵਿੱਚ ਪੰਜਾਬ ਕਮੇਟੀ ਦੇ ਸ਼ਨੀਚਰਵਾਰ ਅੰਦੋਲਨ ਦੇ ਨਾਮ ਤਹਿਤ ਦਿੱਤੇ ਗਏ ਸੱਦੇ ’ਤੇ ਇਫਟੂ ਵਰਕਰਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਕਾਦੀਆਂ ਦੇ ਨਜ਼ਦੀਕ ਅੱਡਾ ਕਾਹਲਵਾਂ ਵਿਖੇ ਚਾਰ ਲੇਬਰ ਕੋਡਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨ ਕਰਦੇ ਹੋਏ ਪਰਮਪਾਲ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਚਾਰ ਲੇਬਰ ਕੋਡ ਦੇਸ਼ ਦੇ ਮਜ਼ਦੂਰ ਵਰਗ ’ਤੇ ਬਹੁਤ ਹੀ ਮਾਰੂ ਹਮਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਸੇ ਤਰ੍ਹਾਂ ਹੀ ਮਜ਼ਦੂਰਾਂ ਦੀ ਲੁੱਟ ਖਸੁੱਟ ਕੀਤੀ ਤਾਂ ਆਉਣ ਵਾਲੇ ਸਮਿਆਂ ’ਚ ਜਥੇਬੰਦੀ ਦੇ ਝੰਡੇ ਹੇਠ ਵੱਡੇ ਪੱਧਰ ’ਤੇ ਪ੍ਰਦਰਸ਼ਨ ਉਲੀਕੇ ਜਾਣਗੇ ਅਤੇ ਸਰਕਾਰ ਵੱਲੋਂ ਇਹ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਇਹ ਲੇਬਰ ਕੋਡ ਮਜ਼ਦੂਰ ਦੇ ਹੱਕਾਂ ਪ੍ਰਤੀ ਹਨ, ਜਦਕਿ ਇਸ ਤਰ੍ਹਾਂ ਦਾ ਕੁਝ ਨਹੀਂ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਮਪਾਲ ਸਿੰਘ ਤੋਂ ਇਲਾਵਾ ਹੇਮ ਲਾਲ ਚਿੰਟੂ, ਜਾਕਰ ਹੁਸੈਨ, ਜੀਤੂ, ਜਤਿੰਦਰ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਸੈਮ, ਲਖਵਿੰਦਰ ਸਿੰਘ ਲੱਖਾ, ਮੁਕੇਸ਼ ਆਦਿ ਹਾਜ਼ਰ ਸਨ।