ਆਕਾਸ਼, ਗੁਰਦਾਸਪੁਰ

ਅੱਜ 14 ਮਈ ਨੂੰ ਜਿਲੇ ਅੰਦਰ ਕਰੀਬ 3433 ਕੋਰੋਨਾ ਸੈਪਲਿੰਗ ਲਏ ਗਏ, ਜਿਸ ਵਿਚੋਂ 297 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਹਾਇਕ ਸਿਵਲ ਸਰਜਨ ਗੁਰਦਾਸਪੁਰ ਡਾ. ਭਾਰਤ ਭੂਸ਼ਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 318 ਵਿਅਕਤੀ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ ਅਤੇ ਕੋਰੋਨਾ ਨਾਲ 8 ਵਿਅਕਤੀਆਂ ਦੀ ਮੌਤ ਹੋਈ ਹੈ। ਜ਼ਿਲੇ ਅੰਦਰ ਕੋਰੋਨਾ ਪੋਜ਼ਟਿਵ ਕੇਸ ਦੇ ਮੁਕਾਬਲੇ, ਰਿਕਰਵਰੀ ਰੇਟ ਜਿਆਦਾ ਹੈ।

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਕੋਰੋਨਾ ਬਿਮਾਰੀ ਵਿਰੁੱਧ ਵਿਸ਼ੇਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆ ਜਿਲੇ ਅੰਦਰ ਆਕਸੀਜਨ ਦੀ ਸਪਲਾਈ, ਬੈੱਡਾਂ ਅਤੇ ਘਰਾਂ ਵਿਚ ਏਕਾਂਤਵਾਸ ਕੀਤੇ ਗਏ ਪੀੜਤਾਂ ਦੀ ਸਹਾਇਤਾ ਲਈ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਤਾਂ ਜੋ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ।

ਉਨਾਂ ਦੱਸਿਆ ਕਿ ਜਿਲੇ ਅੰਦਰ ਵੱਖ-ਵੱਖ ਸਰਕਾਰੀ ਅਤੇ ਪ੍ਰਰਾਈਵੇਟ ਹਸਪਤਾਲਾਂ ਲਈ ਕੋੋਰੋਨਾ ਪੀੜਤਾਂ ਦੇ ਇਲਾਜ ਲਈ ਵਿਸ਼ੇਸ ਪ੍ਰਬੰਧ ਹਨ ਅਤੇ 251 ਬੈੱਡ ਉਪਲੱਬਧ ਹਨ, ਜਿਸ ਵਿਚੋਂ 114 ਖਾਲੀ ਹਨ। ਆਕਸੀਜਨ ਸਿਲੰਡਰ ਦੀ ਸਪਲਾਈ ਦੀ ਗੱਲ ਕਰਦਿਆਂ ਉਨਾਂ ਦੱਸਿਆ ਕਿ ਆਕਸੀਜਨ ਦੀ ਕੋਈ ਕਮੀਂ ਨਹੀ ਹੈ ਅਤੇ ਜਲਦ ਹੀ ਗੁਰਦਾਸਪੁਰ ਦੇ ਸਿਵਲ ਹਸਸਤਾਲ ਵਿਖੇ ਆਕਸੀਜਨ ਪਲਾਂਟ ਲੱਗਣ ਜਾ ਰਿਹਾ ਹੈ, ਜਿਸ ਦੀ 100 ਸਿਲੰਡਰ ਆਕਸੀਜਨ ਭਰਨ ਦੀ ਸਮੱਰਥਾ ਹੋਵੇਗੀ।

ਡਾ. ਭੂਸ਼ਣ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾਸਕ ਲਾਜ਼ਮੀ ਤੋਰ ਤੇ ਪਹਿਨਣ। ਸ਼ੋਸਲ ਡਿਸਟੈਸਿੰਗ ਨਿਯਮਾਂ ਦੀ ਪਾਲਣਾ ਕਰਨ। ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਚੰਗੀ ਤਰਾਂ ਧੋਣ ਅਤੇ ਯੋਗ ਵਿਅਕਤੀ ਕੋਵਿਡ ਵੈਕਸੀਨ ਜ਼ਰੂਰ ਲਗਾਉਣ।