ਨੀਟਾ ਮਾਹਲ, ਕਾਦੀਆਂ : ਉਧਰ, ਸਥਾਨਕ ਇਲਾਕੇ 'ਚ ਵੀ ਲੋਕ ਸਬਜ਼ੀਆਂ ਨੂੰ ਦੁਗਣੇ ਰੇਟਾਂ 'ਤੇ ਵੇਚ ਕੇ ਲੋਕਾਂ ਦੀ ਲੁੱਟ ਖਸੁੱਟ ਕਰ ਰਹੇ ਹਨ। ਇਸ ਤੋਂ ਇਲਾਵਾ ਲੋਕ ਕਾਨੂੰਨ ਦੀ ਪਾਲਣਾ ਨਾ ਕਰਦੇ ਹੋਏ ਸੜਕਾਂ 'ਤੇ ਭੀੜ ਜਮ੍ਹਾ ਕਰ ਰਹੇ ਹਨ। ਜਦੋਂ ਲੋਕਾਂ ਨੂੰ ਇਸ ਤਰ੍ਹਾਂ ਭੀੜ ਜਮ੍ਹਾਂ ਕਰਨ ਦਾ ਕਾਰਨ ਪੁੱਿਛਆ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜੋ ਘਰ-ਘਰ ਰਾਸ਼ਨ ਪਹੁੰਚਾਉਣ ਦਾ ਦਾਅਵਾ ਕੀਤਾ ਗਿਆ ਹੈ, ਉਹ ਬਿਲਕੁਲ ਝੂਠ ਹੈ। ਉਨ੍ਹਾਂ ਨੂੰ ਕੋਈ ਰਾਸ਼ਨ ਨਹੀਂ ਮਿਲ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਬਾਜ਼ਾਰਾਂ ਵਿਚ ਆਉਣਾ ਪੈ ਰਿਹਾ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਮਹਿੰਗੇ ਰੇਟਾਂ 'ਤੇ ਸਬਜ਼ੀਆਂ ਵੇਚਣ ਵਾਲਿਆਂ ਉਪਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਉਹ ਲੋਕਾਂ ਦੇ ਨਾਲ ਇਸ ਤਰ੍ਹਾਂ ਲੁੱਟ ਨਾ ਕਰ ਸਕਣ।