ਆਕਾਸ਼, ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਵਿਚ ਪਿਛਲੇ ਕੁਝ ਦਿਨਾਂ ਤੋਂ ਰੋਜ਼ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਆਉਣਾ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਜ਼ਿਲੇ ਵਿੱਚ 25 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਹੁਣ ਤੱਕ ਕੁਲ ਪਾਜ਼ੇਟਿਵ ਕੇਸਾਂ ਦੀ ਗਿਣਤੀ 758 ਤੱਕ ਪਹੁੰਚ ਗਈ ਹੈ।

ਅੱਜ ਆਏ ਪਾਜੇਟਿਵ ਕੇਸਾਂ ਤੋਂ ਇਲਾਵਾ 2 ਕੋਰੋਨਾ ਪੀੜਤ ਵਿਅਕਤੀਆਂ ਦੀ ਮੌਤ ਵੀ ਹੋ ਗਈ ਹੈ। ਸਿਵਲ ਸਰਜਨ ਡਾ. ਕਿਸ਼ਨ ਚੰਦ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅੱਜ ਜਿੰਨ੍ਹਾਂ ਦੋ ਵਿਅਕਤੀਆਂ ਦੀ ਮੌਤ ਹੋਈ ਹੈ ਉਨ੍ਹਾਂ ਵਿੱਚ ਇਕ 36 ਸਾਲ ਦਾ ਗੁਰਦਾਸਪੁਰ ਨਿਵਾਸੀ ਨੌਜਵਾਨ ਅਤੇ ਇਕ 67 ਸਾਲ ਦਾ ਵਿਅਕਤੀ ਸ਼ਾਮਿਲ ਹੈ। ਇਸ ਤਰ੍ਹਾਂ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਹੋਈਆਂ ਕੁਲ ਮੌਤਾਂ ਦਾ ਅੰਕੜਾ 24 'ਤੇ ਪੁੱਜ ਗਿਆ ਹੈ।

Posted By: Tejinder Thind