ਕੁਲਦੀਪ ਜਾਫਲਪੁਰ, ਕਾਹਨੂੰਵਾਨ : ਪੰਜਾਬ ਵਿਚ ਅੱਜ ਵੀ ਕੋਰੋਨਾ ਦਾ ਸੰਕਟ ਬਰਕਰਾਰ ਹੈ। ਜਿਸ ਦੇ ਚੱਲਦਿਆਂ ਗੁਰਦਾਸਪੁਰ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਦੇ ਪਿੰਡਾਂ ਵਿੱਚ ਕੋਰੋਨਾ ਸੈਂਪਲ ਲਏ ਜਾ ਰਹੇ ਹਨ। ਅੱਜ ਸਰਕਾਰੀ ਹਸਪਤਾਲ ਕਾਹਨੂੰਵਾਨ ਦੀਆਂ ਟੀਮਾਂ ਦੇ ਨੇੜਲੇ ਪਿੰਡ ਜੋਗੀ ਚੀਮਾ ਅਤੇ ਚਮਿਆਰੀ ਵਿਚ ਪਿੰਡ ਵਾਸੀਆਂ ਦੇ ਕੋਰੋਨਾ ਸੈਂਪਲ ਲਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ ਐੱਮ ਓ ਡਾ ਗੀਤਾਂਜਲੀ ਸਿੰਘ ਅਤੇ ਇਹ ਏ ਐੱਮ ਓ ਰਸ਼ਪਾਲ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਹੀ ਹਸਪਤਾਲ ਦੀਆਂ ਟੀਮਾਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕੋਰੋਨਾ ਸੈਂਪਲ ਲੈ ਰਹੇ ਹਨ। ਇਸ ਮੌਕੇ ਪਿੰਡ ਚਮਿਆਰੀ ਦੇ ਸਰਪੰਚ ਦਵਿੰਦਰ ਸਿੰਘ ਪਿੰਡ ਜੋਗੀ ਚੀਮਾ ਦੇ ਸਰਪੰਚ ਸੁਖਦੇਵ ਸਿੰਘ ਅਤੇ ਗੁੱਲੂ ਬਲੱਗਣ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨਾਲ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਰਾਬਤਾ ਕੀਤਾ ਸੀ ਜਿਸ ਦੇ ਚੱਲਦਿਆਂ ਉਨ੍ਹਾਂ ਦੇ ਪਿੰਡ ਵਿੱਚ ਲੋਕਾਂ ਦੇ ਕਰੋਨਾ ਸੈਂਪਲ ਲੈਣ ਚ ਤੋਂ ਵਿਭਾਗ ਦੀ ਸਹਾਇਤਾ ਕੀਤੀ ਹੈ। ਇਸ ਮੌਕੇ ਹੈਲਥ ਇੰਸਪੈਕਟਰ ਦਿਲੀਪ ਰਾਜ, ਸੀ ਐਚਓ ਥੌਮਸ , ਸੀ ਐਚ ਓ ਏੰਜਿਲਾ, ਗੁਰਜੀਤ ਕੌਰ, ਕੁਲਦੀਪ ਕੌਰ ਆਦਿ ਵੀ ਹਾਜ਼ਰ ਸਨ।