ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਵੀਰਵਾਰ ਨੂੰ ਕਲਾਨੌਰ ਬਟਾਲਾ ਮਾਰਗ ਤੇ ਅਨਾਜ ਮੰਡੀ ਦੇ ਸਾਹਮਣੇ ਸਿਹਤ ਵਿਭਾਗ ਨੇ ਪੁਲਿਸ ਦੇ ਸਹਿਯੋਗ ਨਾਲ ਰਾਹਗੀਰਾਂ ਨੇ ਕੋਰੋਨਾ ਟੈਸਟ ਕੀਤੇ। ਇਸ ਮੌਕੇ ਡਾਕਟਰ ਰਮਨ ਕੁਮਾਰ ਵੱਲੋਂ ਰਾਹਗੀਰਾਂ ਅਤੇ ਦੁਕਾਨਦਾਰਾਂ ਨੂੰ ਕੋਰੋਨਾ ਤੋਂ ਬਚਣ ਲਈ ਮਾਸਕ ਪਹਿਨਣ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਰੋਨਾ ਸੈਂਪਲ ਕਰ ਰਹੀ ਟੀਮ ਦੇ ਇੰਚਾਰਜ ਡਾਕਟਰ ਰਮਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਕਲਾਨੌਰ ਅਨਾਜ ਮੰਡੀ ਦੇ ਸਾਹਮਣੇ ਲਗਾਏ ਬੂਥ 'ਚ ਸਿਹਤ ਕਰਮੀਆਂ ਤੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਸਹਿਯੋਗ ਨਾਲ 101 ਦੇ ਕਰੀਬ ਟੈਸਟ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਸਰਦੀ ਦਾ ਮੌਸਮ ਸ਼ੁਰੂ ਹੋ ਗਿਆ ਹੈ ਇਸ ਲਈ ਸਾਨੂੰ ਇਸ ਮੌਸਮ ਦੌਰਾਨ ਸਰਦੀ ਜੁਕਾਮ ਤੋਂ ਇਲਾਵਾ ਉਨ੍ਹਾਂ ਦੀ ਮਹਾਮਾਰੀ ਤੋਂ ਬਚਣ ਲਈ ਮਾਸਕ ਪਹਿਨਣ ਅਤੇ ਸੋਸ਼ਲ ਡਿਸਟੈਂਸ ਨੂੰ ਯਕੀਨੀ ਬਨਾਉਣਾ ਚਾਹੀਦਾ ਹੈ। ਡਾਕਟਰ ਰਮਨ ਕੁਮਾਰ ਨੇ ਕਿਹਾ ਕਿ ਸਾਨੂੰ ਕੋਰੋਨਾ ਟੈਸਟ ਕਰਵਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨ ਦੀ ਲੋੜ ਹੈ ਤਾਂ ਜੋ ਇਸ ਮਹਾਮਾਰੀ ਨੂੰ ਖਤਮ ਕੀਤਾ ਜਾ ਸਕੇ। ਇਸ ਮੌਕੇ ਤੇ ਵਿਜੈਪਾਲ ਸਿੰਘ, ਦਿਨੇਸ਼ ਕੁਮਾਰ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਰਵਿੰਦਰ ਸਿੰਘ ਵੀ ਮੌਜੂਦ ਸਨ।