ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਦੁਨੀਆ ਭਰ 'ਚ ਆਪਣੇ ਪੈਰ ਪਸਾਰ ਚੁੱਕੀ ਕੋਰੋਨਾ ਮਹਾਮਾਰੀ ਦੇ ਖਾਤਮੇ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਯਤਨਸ਼ੀਲ ਹੈ ਜਿਸ ਤਹਿਤ ਸ਼ਨਿੱਚਰਵਾਰ ਨੂੰ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਦੀਆਂ ਸਿਹਤ ਟੀਮਾਂ ਵੱਲੋਂ ਵੱਖ-ਵੱਖ ਥਾਵਾਂ 'ਤੇ 204 ਸ਼ਕੀ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਗਏ। ਕਲਾਨੌਰ ਡੇਰਾ ਬਾਬਾ ਨਾਨਕ

ਟੀ ਪੁਆਇੰਟ ਤੇ ਰਾਹਗੀਰਾਂ ਦੇ ਕੋਰੋਨਾ ਟੈਸਟ ਕਰ ਰਹੀ ਕੋਰੋਨਾ ਸੈਂਪਲਿੰਗ ਟੀਮ ਦੇ ਇੰਚਾਰਜ ਡਾਕਟਰ ਰਿਚਾ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਟੀਮ ਵੱਲੋਂ ਇਸ ਮਾਰਗ ਤੋਂ ਆਉਣ ਜਾਣ ਵਾਲੇ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਡਾਕਟਰ ਰਿਚਾ ਨੇ ਕਿਹਾ ਕਿ ਕੋਰੋਨਾ ਦੀ ਮਹਾਮਾਰੀ ਨੂੰ ਮਾਤ ਪਾਉਣ ਲਈ ਹਰੇਕ ਮਨੁੱਖ ਨੂੰ ਮਾਸਕ ਪਹਿਨਣਾ ਚਾਹੀਦਾ ਹੈ ਜਿਸ ਨਾਲ ਮੂੰਹ ਨੱਕ ਨੂੰ ਚੰਗੀ ਤਰ੍ਹਾਂ ਢਕਿਆ ਜਾਵੇ। ਇਸ ਤੋਂ ਇਲਾਵਾ ਸੋਸ਼ਲ ਡਿਸਟਂੈਸ ਤੇ ਕੋਰੋਨਾ ਸੈਂਪਲਿੰਗ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮਾਸਕ ਅਤੇ ਸੋਸਲ ਡਿਸਟੈਸ ਕੋਰੋਨਾ ਨੂੰ ਖਤਮ ਕਰ ਲਈ ਹੈ ਵੈਕਸੀਨ ਸਾਬਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਟੈਸਟ ਕੀਤੇ ਜਾ ਰਹੇ ਹਨ ਜਿਸ ਤਹਿਤ ਸ਼ਨਿਚਰਵਾਰ ਨੂੰ ਸੈਂਟ ਥੋਮਸ ਹਾਈ ਸਕੂਲ ਮਸਤਕੋਟ ਦੇ ਪਿ੍ਰੰਸੀਪਲ ਸਿਸਟਰ ਸਾਲੁਮ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਟੈਸਟ ਕੀਤੇ ਗਏ ਅਤੇ ਕਲਾਨੌਰ ਹਸਪਤਾਲ ਸਮੇਤ 204 ਸੱਕੀ ਮਰੀਜਾਂ ਦੇ ਸੈਂਪਲ ਲਏ ਗਏ ਹਨ। ਇਸ ਮੌਕੇ ਤੇ ਹੈਲਥ ਇੰਸਪੈਕਟਰ ਦਿਲਬਾਗ ਸਿੰਘ ਸੰਧੂ, ਗੁਰਵਿੰਦਰ ਸਿੰਘ, ਰਵਿੰਦਰ ਸਿੰਘ, ਜਸਪਿੰਦਰ ਜੱਸੀ, ਮਨਪ੍ਰਰੀਤ ਕੌਰ ਭੱਟੀ ਆਦਿ ਹਾਜ਼ਰ ਸਨ।