ਆਰ ਸਿੰਘ, ਪਠਾਨਕੋਟ : ਸਿਹਤ ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ ਪਠਾਨਕੋਟ ਵਿਚ ਅੱਜ 3 ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੀ ਪੁਸ਼ਟੀ ਕਰਦਿਆਂ ਐਸ.ਐਮ.ਓ. ਪਠਾਨਕੋਟ ਡਾ: ਰਾਕੇਸ਼ ਸਰਪਾਲ ਨੇ ਦੱਸਿਆ ਕਿ ਹੁਣ ਤਕ ਜ਼ਿਲ੍ਹਾ ਪਠਾਨਕੋਟ 'ਚ ਕੋਰੋਨਾ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ 163 ਹੈ। ਉਨ੍ਹਾਂ ਦੱਸਿਆ ਕਿ ਅੱਜ 9 ਲੋਕਾਂ ਨੂੰ ਕੋਰੋਨਾ ਤੋਂ ਉਭਰਨ ਕਰਕੇ ਛੁੱਟੀ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ 5829 ਲੋਕ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ 'ਚੋਂ 5629 ਲੋਕਾਂ ਨੂੰ ਕੋਰੋਨਾ ਤੋਂ ਉਭਰਨ ਕਾਰਨ ਛੁੱਟੀ ਦਿੱਤੀ ਗਈ ਹੈ। ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਕੇਂਦਰਾਂ ਵਿਚ 37 ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ।