ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਕੋਰੋਨਾ ਸੈਂਪਲਿੰਗ ਮੁਹਿੰਮ ਤਹਿਤ ਸੋਮਵਾਰ ਨੂੰ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਤੇ ਸਿਹਤ ਕਰਮਚਾਰੀਆਂ ਵੱਲੋਂ ਪੁਲਿਸ ਥਾਣਾ ਕਲਾਨੌਰ ਦੇ ਐੱਸਐੱਚਓ ਅਮਨਦੀਪ ਸਿੰਘ ਰੰਧਾਵਾ ਸਮੇਤ 262 ਦੇ ਕਰੀਬ ਵਿਅਕਤੀਆਂ ਦੀ ਕੋਰੋਨਾ ਸੈਂਪਲਿੰਗ ਕੀਤੀ ਗਈ। ਪ੍ਰਰਾਪਤ ਜਾਣਕਾਰੀ ਅਨੁਸਾਰ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਦੇ ਸਿਹਤ ਕਰਮਚਾਰੀਆਂ ਵੱਲੋਂ ਕੇਰਲਾ ਸਕੂਲ, ਕਲਾਨੌਰ ਹਸਪਤਾਲ ਸਮੇਤ 262 ਦੇ ਕੋਰੋਨਾ ਟੈਸਟ ਕੀਤੇ ਗਏ। ਕਲਾਨੌਰ ਹਸਪਤਾਲ 'ਚ ਕੋਰੋਨਾ ਟੈਸਟ ਕਰਵਾਉਣ ਉਪਰੰਤ 'ਜਾਗਰਣ' ਨਾਲ ਗੱਲਬਾਤ ਕਰਦਿਆਂ ਹੋਇਆਂ ਪੁਲਿਸ ਥਾਣਾ ਕਲਾਨੌਰ ਦੇ ਐੱਸਐੱਚਓ ਅਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਕੋਰੋਨਾ ਤੋਂ ਬਚਣ ਲਈ ਮਾਸਕ ਪਹਿਨਣ ਤੇ ਸੋਸ਼ਲ ਡਿਸਟੈਂਸ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਖੰਘ, ਜ਼ੁਕਾਮ, ਬੁਖਾਰ ਦੀ ਸ਼ਿਕਾਇਤ ਹੈ ਤਾਂ ਸਿਹਤ ਵਿਭਾਗ ਨਾਲ ਸੰਪਰਕ ਕਰਕੇ ਆਪਣਾ ਕੋਰੋਨਾ ਟੈਸਟ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਸਕ ਨਾ ਪਹਿਨਣ ਵਾਲੇ ਨੂੰ 1000 ਤੇ ਸੋਸ਼ਲ ਡਿਸਟੈਂਸ ਦੀ ਉਲੰਘਣਾ ਕਰਨ ਵਾਲੇ ਨੂੰ 2000 ਜੁਰਮਾਨਾ ਵਸੂਲਿਆ ਜਾਵੇਗਾ ਜਿਸ ਲਈ ਸਰਕਾਰ ਤੇ ਸਿਹਤ ਵਿਭਾਗ ਦੀਆਂ ਗਾਈਡ ਲਾਈਨਾਂ ਦੀ ਪਾਲਣਾ ਕੀਤੀ ਜਾਵੇ ।