ਆਕਾਸ਼, ਗੁਰਦਾਸਪੁਰ : ਅੱਜ ਜ਼ਿਲ੍ਹੇ 'ਚ 6 ਵਿਅਕਤੀਆਂ ਦੀ ਕੋਰੋਨਾ ਨਾਲ ਮੌਤ ਹੋਈ ਹੈ। 190 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਿਸ ਕਾਰਨ ਹੁਣ ਤਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 406 ਤਕ ਪਹੁੰਚ ਗਈ ਹੈ। ਇਸ ਤਰ੍ਹਾਂ ਜ਼ਿਲ੍ਹੇ 'ਚ ਕੁੱਲ 12,781 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਡਾ. ਹਰਭਜਨ ਰਾਮ ਮਾਡੀ ਨੇ ਕਿਹਾ ਕਿ ਕੋਵਿਡ ਰਿਪੋਰਟ ਅਨੁਸਾਰ ਹੁਣ ਤਕ 490436 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 476030 ਰਿਪੋਰਟਾਂ ਨੈਗੇਟਿਵ ਰਹੀਆਂ ਹਨ ਅਤੇ 1625 ਦੀ ਰਿਪੋਰਟ ਅਜੇ ਪੈਂਡਿੰਗ ਹੈ।