ਆਰ. ਸਿੰਘ, ਪਠਾਨਕੋਟ : ਪੰਜਾਬ ਸਰਕਾਰ ਵੱਲੋਂ ਕੋਵਿਡ ਕਾਲ ਦੌਰਾਨ ਫਰੰਟ ਤੇ ਰਹਿ ਕੇ ਆਪਣੀਆਂ ਸੇਵਾਵਾਂ ਦੇਣ ਵਾਲੇ ਮਾਨਤਾ ਪ੍ਰਰਾਪਤ ਪੱਤਰਕਾਰਾਂ ਨੂੰ ਫਰੰਟ ਲਾਈਨ ਵਰਕਰ ਐਲਾਨਿਆ ਗਿਆ ਹੈ। ਇਸ ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਸੇਵਾ ਕੇਂਦਰ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਰਾਪਤ ਪੱਤਰਕਾਰਾਂ ਨੂੰ ਕੋਰੋਨਾ ਤੋਂ ਬਚਾਅ ਲਈ ਵੈਕਸੀਨ ਲਾਉਣ ਲਈ ਵਿਸ਼ੇਸ਼ ਕੈਂਪ ਲਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਰਾਮ ਲੁਭਾਇਆ ਜ਼ਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਨੇ ਸਿਵਲ ਹਸਪਤਾਲ ਵਿਖੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲਾਉਣ ਮਗਰੋਂ ਕੀਤਾ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਤੇ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਤਾ ਪ੍ਰਰਾਪਤ ਪੱਤਰਕਾਰਾਂ ਲਈ ਕੋਵਿਡ ਵੈਕਸੀਨ ਲਾਉਣ ਲਈ ਵਿਸ਼ੇਸ਼ ਕੈਂਪ 13 ਮਈ ਦਿਨ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਮਾਨਤਾ ਪ੍ਰਰਾਪਤ ਪੱਤਰਕਾਰ ਕੋਵਿਡ ਵੈਕਸੀਨ ਲਗਾਉਂਣ ਆਉਂਦਾ ਹੈ। ਉਹ ਆਪਣੇ ਨਾਲ ਆਪਣਾ ਅਧਾਰ ਕਾਰਡ ਅਤੇ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਰਾਪਤ ਯੈਲੋ ਕਾਰਡ ਜਾਂ ਐਕਰੀਡੇਸ਼ਨ ਕਾਰਡ ਨਾਲ ਲੈ ਕੇ ਆਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਝੂਠੀਆਂ ਅਫਵਾਹਾਂ ਤੋਂ ਦੂਰ ਰਹੋ।