ਕੁਲਦੀਪ ਜਾਫਲਪੁਰ, ਕਾਹਨੂੰਵਾਨ : ਪੰਜਾਬ 'ਚ ਹਰ ਦਿਨ ਕੋਰੋਨਾ ਦਾ ਸੰਕਟ ਗੰਭੀਰ ਰੂਪ ਅਖਤਿਆਰ ਕਰ ਰਿਹਾ ਹੈ। ਪੰਜਾਬ 'ਚ ਜਿੱਥੇ ਕੋਰੋਨਾ ਕਾਰਨ ਮੌਤਾਂ ਵੱਧ ਰਹੀਆਂ ਹਨ, ਉੱਥੇ ਮਰੀਜ਼ਾਂ ਦੀ ਵੀ ਗਿਣਤੀ ਵਿਚ ਅਥਾਹ ਵਾਧਾ ਹੋ ਰਿਹਾ ਹੈ। ਅਜਿਹੇ ਸੰਕਟ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਤੇ ਸਿਹਤ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਵੀ ਪਿੰਡਾਂ ਵਿਚ ਅਤੇ ਸ਼ਹਿਰਾਂ ਵਿਚ ਵੱਧ ਤੋਂ ਵੱਧ ਕਰੋੜਾਂ ਦੇ ਸੈਂਪਲ ਲੈਣ ਦੀ ਮੁਹਿੰਮ ਚਲਾਈ ਹੋਈ ਹੈ। ਕਾਹਨੂੰਵਾਨ ਦੇ ਸਰਕਾਰੀ ਹਸਪਤਾਲ ਵਿਚ 58 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ। ਇਸ ਸਬੰਧੀ ਗੱਲਬਾਤ ਕਰਦੇ ਹੋਏ ਕਾਹਨੂੰਵਾਨ ਹਸਪਤਾਲ ਦੇ ਐੱਸਐੱਮਓ ਇਕਬਾਲ ਸਿੰਘ ਮੁਲਤਾਨੀ ਨੇ ਦੱਸਿਆ ਕਿ 26 ਲੋਕਾਂ ਦੇ ਰੈਪਿਡ ਤੇ 32 ਲੋਕਾਂ ਦੀ ਰੁਟੀਨ ਦੇ ਟੈਸਟ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਦੇ ਲਏ ਗਏ ਸੈਂਪਲਾਂ ਵਿਚੋਂ ਚਾਰ ਲੋਕਾਂ ਨੂੰ ਕੋਰੋਨਾ ਪੀੜਤ ਪਾਇਆ ਗਿਆ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕਰੋਨਾ ਸੈਂਪਲਿੰਗ ਵਿਚ ਸ਼ਾਮਿਲ ਹੋਣ। ਇਸ ਤੋਂ ਇਲਾਵਾ ਬਿਨਾਂ ਲੋੜ ਤੋਂ ਘਰੋਂ ਬਾਹਰ ਨਾ ਜਾਇਆ ਜਾਵੇ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ਤੋਂ ਵੀ ਦੂਰ ਰਿਹਾ ਜਾਵੇ। ਅੱਜ ਦੀ ਹੋਈ ਸੈਂਪਲਿੰਗ ਵਿਚ ਇਕਾਂਤਵਾਸ ਕੇਂਦਰ ਸੇਖਵਾਂ ਦੇ ਵੀ 9 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ, ਜਿਨ੍ਹਾਂ ਦੇ ਨਤੀਜੇ ਇਕ ਦੋ ਦਿਨ ਤੱਕ ਮਿਲਣ ਦੀ ਉਮੀਦ ਹੈ। ਗੌਰਤਲਬ ਹੈ ਕਿ ਇਕਾਂਤਵਾਸ ਕੇਂਦਰ ਵਿੱਚ ਹਰ ਰੋਜ਼ ਵਿਦੇਸ਼ਾਂ ਤੋਂ ਐਨਾ ਰਾਹੀਂ ਪਹੁੰਚ ਰਹੇ ਹਨ। ਜਿਨ੍ਹਾਂ ਦੇ ਸਿਹਤ ਪ੍ਰਸ਼ਾਸਨ ਵੱਲੋਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੈਡੀਕਲ ਸਹੂਲਤਾਂ ਤੋਂ ਇਲਾਵਾ ਉਨ੍ਹਾਂ ਦੀ ਸਰੀਰਕ ਪੱਖੋਂ ਵੀ ਦੇਖ ਰੇਖ ਕੀਤੀ ਜਾ ਰਹੀ ਹੈ।