ਸੁਰਿੰਦਰ ਮਹਾਜਨ, ਪਠਾਨਕੋਟ : ਐੱਸਐੱਸਪੀ ਪਠਾਨਕੋਟ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਬਾਰੇ ਜੱਦ ਉਨ੍ਹਾਂ ਨਾਲ ਫੋਨ 'ਤੇ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਦੱਸਿਆ ਕਿ ਉਹ ਬਿਲਕੁਲ ਸਿਹਤਮੰਦ ਤੇ ਤੰਦਰੁਸਤ ਹਨ ਪਰ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ ਜਿਸ 'ਤੇ ਸਾਵਧਾਨੀ ਵਜੋਂ ਉਨ੍ਹਾਂ ਨੇ ਆਪਣੇ ਆਪ ਨੂੰ ਹੋਮ ਕੁਆਰੰਟਾਈਨ ਕਰ ਲਿਆ ਹੈ। ਇਥੇ ਇਹ ਦੱਸਣਾ ਬਣਦਾ ਹੈ ਕਿ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੇ ਕਿ੍ਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਹੋਏ ਹਮਲੇ ਦੇ ਮੁਲਜ਼ਮਾਂ ਨੂੰ ਫੜਨ ਮਗਰੋਂ ਅਪਣੇ ਸਥਾਨਕ ਦਫਤਰ 'ਚ ਰੈਨਾ ਦੇ ਰਿਸ਼ਤੇਦਾਰਾਂ ਨੂੰ ਵੀ ਮਿਲੇ ਸੀ ਅਤੇ ਉਸ ਤੋਂ ਬਾਅਦ ਪੈ੍ੱਸ ਮਿਲਣੀ ਵੀ ਕੀਤੀ ਸੀ। ਇਸ ਤੋਂ ਇਲਾਵਾ ਜ਼ਿਲ੍ਹਾ ਜੰਗਲਾਤ ਅਫਸਰ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਅਤੇ ਉਨ੍ਹਾਂ ਨੇ ਵੀ ਆਪਣੇ ਆਪ ਨੂੰ ਹੋਮ ਕੁਆਰੰਟਾਈਨ ਕਰ ਲਿਆ ਹੈ।