ਕੁਲਦੀਪ ਜਾਫਲਪੁਰ, ਕਾਹਨੂੰਵਾਨ : ਜ਼ਿਲ੍ਹਾ ਸਿਹਤ ਪ੍ਰਸ਼ਾਸਨ ਦੇ ਹੁਕਮਾਂ ਤੇ ਕਾਨੂੰਨ ਦੀਆਂ ਮੈਡੀਕਲ ਟੀਮਾਂ ਨੇ 85 ਲੋਕਾਂ ਦੇ ਕੋਰੋਨਾ ਸੈਂਪਲ ਲਏ ਹਨ। ਪੰਜਾਬ ਵਿਚ ਹਰ ਦਿਨ ਕੋਰੋਨਾ ਦਾ ਸੰਕਟ ਗੰਭੀਰ ਰੂਪ ਅਖਤਿਆਰ ਕਰ ਰਿਹਾ ਹੈ। ਪੰਜਾਬ ਵਿਚ ਜਿੱਥੇ ਕੋਰੋਨਾ ਕਾਰਨ ਮੌਤਾਂ ਵੱਧ ਰਹੀਆਂ ਹਨ ਉੱਥੇ ਮਰੀਜ਼ਾਂ ਦੀ ਵੀ ਗਿਣਤੀ ਵਿਚ ਅਥਾਹ ਵਾਧਾ ਹੋ ਰਿਹਾ ਹੈ। ਅਜਿਹੇ ਸੰਕਟ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਤੇ ਸਿਹਤ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਵੀ ਪਿੰਡਾਂ ਤੇ ਸ਼ਹਿਰਾਂ 'ਚ ਵੱਧ ਤੋਂ ਵੱਧ ਕੋਰੋਨਾ ਦੇ ਸੈਂਪਲ ਲੈਣ ਦੀ ਮੁਹਿੰਮ ਚਲਾਈ ਹੋਈ ਹੈ। ਅੱਜ ਕਾਹਨੂੰਵਾਨ ਦੇ ਸਰਕਾਰੀ ਹਸਪਤਾਲ ਦੇ ਪਿੰਡਾਂ ਵਿੱਚ 85 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ। ਇਸ ਸਬੰਧੀ ਗੱਲਬਾਤ ਕਰਦੇ ਹੋਏ ਕਾਹਨੂੰਵਾਨ ਹਸਪਤਾਲ ਦੇ ਐੱਸਐੱਮਓ ਡਾਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਅੱਜ 63 ਲੋਕਾਂ ਦੇ ਰੁਟੀਨ ਅਤੇ 22 ਰੇਪਿਡ ਦੇ ਟੈਸਟ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਦੇ ਲਏ ਗਏ ਸੈਂਪਲਾਂ 'ਚੋਂ ਕਿਸੇ ਨੂੰ ਕਰੋਨਾ ਪੀੜਤ ਨਹੀਂ ਪਾਇਆ ਗਿਆ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕੋਰੋਨਾ ਸੈਂਪਲਿੰਗ ਵਿਚ ਸ਼ਾਮਿਲ ਹੋਣ। ਡਾ. ਅਮਨਦੀਪ ਨੇ ਕਿਹਾ ਅੱਜ ਸਿਹਤ ਵਿਭਾਗ ਨੇ ਜਿਆਦਾ ਲੋਕਾਂ ਦੇ ਕੋਰੋਨਾ ਸੈਂਪਲ ਲਏ ਹਨ। ਹੁਣ ਸਿਹਤ ਵਿਭਾਗ ਦੀਆਂ ਟੀਮਾਂ ਜਿਆਦਾ ਲੋਕਾਂ ਦੇ ਸੈਂਪਲ ਲੈਣਗੀਆਂ।