ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਦੇ ਐਸਐਮਓ ਡਾ ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ ਹੇਠ ਮੰਗਲਵਾਰ ਨੂੰ ਸਾਹਿਬਜ਼ਾਦਾ ਜੋਰਾਵਰ ਸਿੰਘ ਫਤਹਿ ਸਿੰਘ ਸਕੂਲ ਕਲਾਨੌਰ, ਖਾਨੋਵਾਲ ਤੇ ਕਲਾਨੌਰ ਹਸਪਤਾਲ ਸਮੇਤ 234 ਦੇ ਕਰੀਬ ਕੋਰੋਨਾ ਟੈਸਟ ਕੀਤੇ ਗਏ। ਇਸ ਮੌਕੇ ਸਾਹਿਬਜ਼ਾਦਾ ਜੋਰਾਵਰ ਸਿੰਘ ਫਤਿਹ ਸਿੰਘ ਸਕੂਲ ਕਲਾਨੌਰ ਦੇ ਚੇਅਰਮੈਨ ਅਜੀਤ ਸਿੰਘ ਮੱਲੀ ਤੇ ਪਿ੍ਰੰਸੀਪਲ ਸੱਤਪਾਲ ਅੱਤਰੀ ਦੀ ਦੇਖਰੇਖ ਹੇਠ ਡਾਕਟਰ ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ ਹੇਠ ਰਣਨੀਤੀ ਵੱਲੋਂ ਸਕੂਲ ਅਧਿਆਪਕਾਂ ਦੀ ਸੈਂਪਲਿੰਗ ਕੀਤੀ ਗਈ। ਇਸ ਮੌਕੇ ਸਕੂਲ ਅਧਿਆਪਕਾਂ ਵੱਲੋਂ ਸਿਹਤ ਵਿਭਾਗ ਦੀ ਟੀਮ ਨੂੰ ਕੋਰੋਨਾ ਟੈਸਟ ਕਰਵਾਉਣ 'ਚ ਸਹਿਯੋਗ ਦੇਣ ਤੋਂ ਇਲਾਵਾ ਅਧਿਆਪਕ ਵਰਗ ਨੇ ਕੋਰੋਨਾ ਖਤਮ ਕਰਨ ਦਾ ਪ੍ਰਣ ਵੀ ਲਿਆ। ਇਸ ਮੌਕੇ ਐਸਐਮਓ ਡਾ ਲਖਵਿੰਦਰ ਸਿੰਘ ਅਠਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਖਾਤਮੇ ਲਈ ਵੱਧ ਤੋਂ ਵੱਧ ਕੋਰੋਨਾ ਕਰਵਾਏ ਜਾਣ । ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਅਜੀਤ ਸਿੰਘ ਮੱਲੀ ਵੱਲੋਂ ਸਿਹਤ ਵਿਭਾਗ ਦੀ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਡਾਕਟਰ ਰਿਚਾ, ਡਾਕਟਰ ਰਮਨ ਕੁਮਾਰ , ਰਵਿੰਦਰ ਸਿੰਘ ਬਲਾਕ ਐਜੂਕੇਟਰ, ਦਿਲਬਾਗ ਸਿੰਘ ਹੈਲਥ ਇੰਸਪੈਕਟਰ, ਜਸਵਿੰਦਰ ਸਿੰਘ, ਗੁਰਸਰਨ ਸਿੰਘ ਆਦਿ ਸਿਹਤ ਕਰਮੀ ਹਾਜ਼ਰ ਸਨ।