ਜੇਐੱਨਐੱਨ, ਗੁਰਦਾਸਪੁਰ : ਮੰਗਲਵਾਰ ਜ਼ਿਲ੍ਹੇ 'ਚ ਕੋਰੋਨਾ ਨਾਲ ਦੋ ਹੋਰ ਲੋਕਾਂ ਦੀ ਮੌਤ ਹੋ ਗਈ ਜਦਕਿ 23 ਲੋਕ ਕੋਰੋਨਾ ਪਾਜ਼ੇਟਿਵ ਪਾਏ ਗਏ। ਹਾਲਾਂਕਿ 28 ਲੋਕਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ। ਸਿਵਲ ਸਰਜਨ ਡਾ. ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤਕ 202254 ਲੋਕਾਂ ਦੀ ਸੈਂਪਲਿੰਗ ਕੀਤੀ ਜਾ ਚੁੱਕੀ ਹੈ ਜਿਨ੍ਹਾਂ 'ਚ 194533 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ ਜ਼ਿਲ੍ਹੇ 'ਚ 213 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 6937 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਕੇਸ ਭਲੇ ਹੀ ਘੱਟ ਹੋਏ ਹਨ ਪਰ ਕੋਰੋਨਾ ਮਹਾਮਾਰੀ ਖਤਮ ਨਹੀਂ ਹੋਈ ਹੈ।