ਕੌਂਸਲ ਪ੍ਰਧਾਨ ਪਾਹੜਾ ਨੇ ਵਾਟਰ ਸਪਲਾਈ ਅਤੇ ਗਲੀਆਂ ਦੇ ਕੰਮ ਦਾ ਲਿਆ ਜਾਇਜ਼ਾ ਕੌਂਸਲ ਪ੍ਰਧਾਨ ਪਾਹੜਾ ਨੇ ਵਾਟਰ ਸਪਲਾਈ ਅਤੇ ਗਲੀਆਂ ਦੇ ਕੰਮ ਦਾ ਲਿਆ ਜਾਇਜ਼ਾ
Publish Date: Mon, 05 Oct 2026 04:45 PM (IST)
Updated Date: Mon, 05 Oct 2026 04:47 PM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ: ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਵਾਰਡ ਨੰਬਰ ਸੱਤ ਤੋਂ ਕੌਂਸਲਰ ਪਰਮਿੰਦਰ ਸਿੰਘ ਦੇ ਨਾਲ ਵਾਰਡ ਵਿੱਚ ਚੱਲ ਰਹੇ ਵਾਟਰ ਸਪਲਾਈ ਅਤੇ ਗਲੀਆਂ ਦੇ ਨਿਰਮਾਣ ਕੰਮ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਵਾਰਡ ਦੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿਵਾਇਆ। ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਨਗਰ ਕੌਂਸਲ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦਾ ਮੁੱਖ ਮਕਸਦ ਸ਼ਹਿਰਵਾਸੀਆਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਧਾਨ ਪਾਹੜਾ ਨੇ ਕਿਹਾ ਕਿ ਵਾਰਡ ਨੰਬਰ ਸੱਤ ਵਿੱਚ ਚੱਲ ਰਹੇ ਵਾਟਰ ਸਪਲਾਈ ਅਤੇ ਗਲੀਆਂ ਦੇ ਨਿਰਮਾਣ ਕੰਮ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਵਿੱਚ ਸਫ਼ਾਈ, ਪਾਣੀ, ਬਿਜਲੀ, ਸੜਕ ਅਤੇ ਗਲੀਆਂ ਦੇ ਨਿਰਮਾਣ ਸਮੇਤ ਹੋਰ ਵਿਕਾਸ ਕੰਮਾਂ ਨੂੰ ਤਰਜੀਹ ਦੇ ਆਧਾਰ ਤੇ ਕਰਵਾਇਆ ਜਾ ਰਿਹਾ ਹੈ। ਕੌਂਸਲਰ ਪਰਮਿੰਦਰ ਸਿੰਘ ਨੇ ਕਿਹਾ ਕਿ ਵਾਰਡ ਵਿੱਚ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਜਲਦੀ ਹੀ ਸਾਰੇ ਕੰਮ ਪੂਰੇ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਵਾਰਡ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਧਾਨ ਤਰਜੀਹ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਵਾਰਡ ਦੇ ਲੋਕਾਂ ਨੇ ਨਗਰ ਕੌਂਸਲ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਸਮਾਧਾਨ ਦਾ ਭਰੋਸਾ ਦੇਣ ਨਾਲ ਉਨ੍ਹਾਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਉਮੀਦ ਜਤਾਈ ਕਿ ਜਲਦੀ ਹੀ ਸਾਰੇ ਕੰਮ ਪੂਰੇ ਹੋਣਗੇ ਅਤੇ ਉਨ੍ਹਾਂ ਨੂੰ ਬਿਹਤਰ ਸੁਵਿਧਾਵਾਂ ਮਿਲਣਗੀਆਂ।