- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸੀ ਪਠਾਨਕੋਟ ਦੀ ਟੀਮ ਦੀ ਗੁਪਤ ਸੂਚਨਾ 'ਤੇ ਕਲਾਨੌਰ ਵਾਲੇ ਪਾਸੇ ਤੋਂ ਡੇਰਾ ਬਾਬਾ ਨਾਨਕ ਨੂੰ ਆ ਰਹੇ ਇੱਕ ਅਣਪਛਾਤੇ ਵਿਅਕਤੀ ਜੋ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਡੇਰਾ ਬਾਬਾ ਨਾਨਕ : ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਤੇ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਦੀ ਟੀਮ ਨੇ ਸਾਂਝੇ ਤੌਰ 'ਤੇ ਕੀਤੇ ਗਏ ਆਪਰੇਸ਼ਨ ਦੌਰਾਨ ਤੁਰਕੀ ਦੇ ਬਣੇ ਦੋ ਪਿਸਟਲ ਅਤੇ ਚਾਰ ਮੈਗੀਜ਼ਨਾਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸੀ ਪਠਾਨਕੋਟ ਦੀ ਟੀਮ ਦੀ ਗੁਪਤ ਸੂਚਨਾ 'ਤੇ ਕਲਾਨੌਰ ਵਾਲੇ ਪਾਸੇ ਤੋਂ ਡੇਰਾ ਬਾਬਾ ਨਾਨਕ ਨੂੰ ਆ ਰਹੇ ਇੱਕ ਅਣਪਛਾਤੇ ਵਿਅਕਤੀ ਜੋ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਇਸ ਦੌਰਾਨ ਕੀਤੀ ਗਈ ਨਾਕਾਬੰਦੀ ਦੌਰਾਨ ਪਿੰਡ ਗੁਜਰਾਂ ਕਾਦੀਆਂ ਦੇ ਟੀ ਪੁਆਇੰਟ ਨੇੜੇ ਮੀਂਹ ਕਾਰਨ ਸ਼ੈੱਡ ਹੇਠਾਂ ਖੜ੍ਹੇ ਇੱਕ ਵਿਅਕਤੀ ਜਿਸ ਨੇ ਆਪਣੇ ਹੱਥ ਵਿੱਚ ਲਿਫ਼ਾਫ਼ਾ ਫੜਿਆ ਹੋਇਆ ਸੀ ਦੀ ਜਦੋਂ ਚੈਕਿੰਗ ਕੀਤੀ ਤਾਂ ਉਸ ਵਿੱਚੋਂ ਦੋ ਤੁਰਕੀ ਮੇਡ 30 ਬੋਰ ਦੇ ਦੋ ਪਿਸਟਲ ਅਤੇ ਚਾਰ ਮੈਗਜ਼ੀਨ ਬਰਾਮਦ ਹੋਏ । ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਪਛਾਣ ਗੁਰਸੁਖਵਿੰਦਰ ਸਿੰਘ ਉਰਫ ਸਾਬਾ ਵਜੋਂ ਹੋਈ। ਉਹਨਾਂ ਦੱਸਿਆ ਕਿ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।