- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਪੀਆਈਐੱਮਐੱਲ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਸੀਪੀਆਈ (ਐਮਐਲ) ਲਿਬਰੇਸ਼ਨ ਵੱਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਜਨਮ ਦਿਨ ਸਥਾਨਕ ਦਫ਼ਤਰ ਫੈਜਪੁਰਾ ਵਿਖੇ ਮਨਾਇਆ ਗਿਆ ਜਿਸਦੀ ਪ੍ਰਧਾਨਗੀ ਓਮ ਪ੍ਰਕਾਸ਼ ਲਹਿਰਕਾ, ਬਲਬੀਰ ਸਿੰਘ ਉੱਚਾ ਧਕਾਲਾ, ਹਰਵਿੰਦਰ ਸਿੰਘ ਮੱਲ੍ਹੀ ਨੇ ਕੀਤੀ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਕਾਮਰੇਡ ਬਲਬੀਰ ਸਿੰਘ ਮੂਧਲ ਨੇ ਨਿਭਾਈ। ਇਸ ਸਮੇਂ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਦੇ ਸੂਬਾ ਆਗੂ ਕਾਮਰੇਡ ਗੁਲਜ਼ਾਰ ਸਿੰਘ ਭੁੰਬਲੀ, ਆਰਐੱਮਪੀਆਈ ਦੇ ਸੂਬਾ ਆਗੂ ਕਾਮਰੇਡ ਸ਼ਮਸ਼ੇਰ ਸਿੰਘ ਨਵਾਂ ਪਿੰਡ, ਕਾਮਰੇਡ ਮੰਗਲ ਸਿੰਘ ਧਰਮਕੋਟ, ਕਾਮਰੇਡ ਨਿਰਮਲ ਸਿੰਘ ਛੱਜਲਵੱਢੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇਸ਼ ਨੂੰ ਆਜ਼ਾਦ ਕਰਾਉਣ ਪਿੱਛੋਂ ਇੱਥੇ ਕਿਰਤੀ ਜਮਾਤ ਦਾ ਰਾਜ ਸਥਾਪਤ ਕਰਨਾ ਚਾਹੁੰਦੇ ਸਨ ਜਿੱਥੇ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਦਾ ਖਾਤਮਾ ਹੋ ਸਕੇ, ਪਰ ਅਜ਼ਾਦੀ ਤੋਂ ਬਾਅਦ ਰਾਜਸੱਤਾ ’ਤੇ ਕਾਬਜ਼ ਹੋਈਆਂ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ਅੰਦਰ ਮੰਹਿਗਾਈ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਗੁੰਡਾਗਰਦੀ ਅਤੇ ਨਸ਼ਿਆਂ ਦਾ ਬੋਲਬਾਲਾ ਹੈ। ਇਨ੍ਹਾਂ ਨੀਤੀਆਂ ਕਾਰਨ ਅਮੀਰ ਹੋਰ ਅਮੀਰ ਗਰੀਬ ਹੋਰ ਗਰੀਬ ਹੁੰਦਾ ਜਾ ਰਿਹਾ ਹੈ। ਦੇਸ਼ ਦੇ ਗਰੀਬਾਂ, ਘੱਟ ਗਿਣਤੀਆਂ, ਦਲਿਤਾਂ-ਔਰਤਾਂ ਤੇ ਹਾਸ਼ੀਆਗਤ ਵਸੋਂ ਸਮੂਹਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝੇ ਕਰਨ ਦੀ ਸਾਜਿਸ਼ ਤਹਿਤ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ 'ਵਿਸ਼ੇਸ਼ ਡੂੰਘੀ ਸੁਧਾਈ' (ਐੱਸਆਈਆਰ) ਸਰਾਸਰ ਗੈਰ ਕਾਨੂੰਨੀ ਅਤੇ ਸੰਵਿਧਾਨ ਵਿਰੋਧੀ ਕਾਰਵਾਈ ਹੈ। ਅੰਤ ’ਚ ਰੋਸ ਮਾਰਚ ਕਰਕੇ ਮੁੱਖ ਚੋਣ ਕਮਿਸ਼ਨਰ ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ (ਸੀਈਸੀ) ਫੌਰੀ ਅਸਤੀਫ਼ਾ ਦੇਵੇ। ਇਸ ਮੌਕੇ ਪ੍ਰੇਮ ਮਸੀਹ ਸੋਨਾ, ਰਾਜੂ ਬਟਾਲਾ ,ਸੀਪੀਆਈ ਆਗੂ ਕਾਮਰੇਡ ਮਦਨ ਲਾਲ, ਜੋਗਿੰਦਰ ਪਾਲ ਲੇਹਲ,ਫੂਲ ਚੰਦ,ਬਚਨ ਸਿੰਘ ਬੋਪਾਰਾਏ, ਬਸ਼ੀਰ ਗਿੱਲ ਆਦਿ ਹਾਜ਼ਰ ਸਨ।