ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਸਟੇਸ਼ਨਰੀ ਵੰਡੀ ਦੈਨਿਕ ਪ੍ਰਾਰਥਨਾ ਸਭਾ ਨੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਸਟੇਸ਼ਨਰੀ ਵੰਡੀ
Publish Date: Sat, 21 Nov 2026 03:47 PM (IST)
Updated Date: Sat, 21 Nov 2026 03:49 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ: ਦੈਨਿਕ ਪ੍ਰਾਰਥਨਾ ਸਭਾ ਬਟਾਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰਦੁਆਰਾ ਕੰਧ ਸਾਹਿਬ ਦੇ ਨਜ਼ਦੀਕ ਬਟਾਲਾ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਸਟੇਸ਼ਨਰੀ ਵੰਡਣ ਲਈ ਵਿਸ਼ੇਸ਼ ਸੇਵਾ ਪ੍ਰੋਗਰਾਮ ਦੈਨਿਕ ਪ੍ਰਾਰਥਨਾ ਸਭਾ ਦੇ ਜਨਰਲ ਸਕੱਤਰ ਦਵਿੰਦਰ ਭਨੋਟ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਦੈਨਿਕ ਪ੍ਰਾਰਥਨਾ ਸਭਾ ਦੇ ਜੁਆਇੰਟ ਸਕੱਤਰ ਅਤੇ ਸੇਵਾਮੁਕਤ ਡਿਪਟੀ ਕਮਾਂਡੈਂਟ ਸੰਦੀਪ ਆਜ਼ਾਦ, ਇੰਜੀਨੀਅਰ ਸੁਨੀਲ ਯੁਮਨ, ਸਮਾਜ ਸੇਵਕ ਸ਼ੰਮੀ ਕਪੂਰ, ਸਕੂਲ ਲੈਕਚਰਾਰ ਗੁਰਵਿੰਦਰ ਸਿੰਘ ਅਤੇ ਸੰਦੀਪ ਸਲਹੋਤਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦਵਿੰਦਰ ਭਨੋਟ ਨੇ ਕਿਹਾ ਕਿ ਦੈਨਿਕ ਪ੍ਰਾਰਥਨਾ ਸਭਾ ਦੀ ਸਥਾਪਨਾ ਸਵਰਗੀ ਮਹਾਸ਼ਾ ਗੋਕੁਲ ਚੰਦ ਨੇ ਲੋੜਵੰਦ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਦੇ ਉਦੇਸ਼ ਨਾਲ ਕੀਤੀ ਸੀ। ਉਨ੍ਹਾਂ ਦੇ ਸੇਵਾ ਅਤੇ ਸਮਰਪਣ ਦੇ ਆਦਰਸ਼ਾਂ ਨੂੰ ਅੱਗੇ ਵਧਾਉਂਦਿਆਂ ਅੱਜ ਦੈਨਿਕ ਪ੍ਰਾਰਥਨਾ ਸਭਾ ਵੱਲੋਂ ਗਰੀਬ ਵਿਦਿਆਰਥੀਆਂ ਦੀ ਸਹਾਇਤਾ, ਲੋੜਵੰਦ ਲੜਕੀਆਂ ਦੇ ਵਿਆਹ ਲਈ ਸਹਿਯੋਗ, ਕੌਸ਼ਲਿਆ ਦੇਵੀ ਆਈ ਹਸਪਤਾਲ, ਕਮਿਊਨਿਟੀ ਹਾਲ ਬਟਾਲਾ, ਬਿਰਧ ਆਸ਼ਰਮ ਬਟਾਲਾ, ਗਊਸ਼ਾਲਾ ਬਟਾਲਾ ਅਤੇ ਰੋਜ਼ਾਨਾ ਲੋੜਵੰਦ ਲੋਕਾਂ ਨੂੰ ਮੁਫ਼ਤ ਭੋਜਨ ਵੰਡਣ ਵਰਗੇ ਕਈ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਸਟੇਸ਼ਨਰੀ ਵੰਡੀ ਗਈ।