- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਆਦਿਤਿਆ ਉੱਪਲ

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪੰਨ ਹੋਣ ’ਤੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ। ਉਨਾਂ ਅੱਗੇ ਕਿਹਾ ਕਿ ਵਿਆਹ ਪੁਰਬ ਸਮਾਗਮਾਂ ਦੇ ਸਬੰਧ ਵਿੱਚ ਜਿਲ੍ਹਾ ਪ੍ਰਸ਼ਾਸਨ ਵਲੋਂ ਪਿਛਲੇ ਕਈ ਦਿਨਾਂ ਤੋਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਤਿਆਰੀਆਂ ਕੀਤੀਆਂ ਗਈਆਂ ਸਨ ਅਤੇ ਉਨਾਂ ਵਲੋਂ ਲਗਾਤਾਰ ਸ਼ਹਿਰ ਦਾ ਦੌਰਾ ਕਰਕੇ ਅਤੇ ਮੀਟਿੰਗਾਂ ਕਰਕੇ ਲੋਕਾਂ ਕੋਲੋਂ ਵਿਆਹ ਸਮਾਗਮ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਮੂਹ ਜ਼ਿਲ੍ਹਾ ਵਾਸੀਆਂ ਤੇ ਸੰਗਤਾਂ ਵਲੋਂ ਦਿੱਤੇ ਸਹਿਯੋਗ ਸਦਕਾ ਹੀ ਇਸ ਮਹਾਨ ਵਿਆਹ ਪੁਰਬ ਦੇ ਸਮਾਗਮ ਸੁਚਾਰੂ ਢੰਗ ਨਾਲ ਸੰਪਰੂਨ ਹੋਏ ਹਨ। ਉਨਾਂ ਅੱਗੇ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਕੋਸ਼ਿਸ ਰਹੀ ਸੀ ਕਿ ਸਮਾਗਮ ਦੌਰਾਨ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ ਅਤੇ ਇਸ ਕੋਸ਼ਿਸ ਨੂੰ ਬੂਰ ਪਿਆ ਤੇ ਸਮੂਹਿਕ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸੰਪੰਨ ਹੋਏ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਬਟਾਲਾ ਗੁਰਸਿਮਰਨ ਸਿੰਘ ਢਿੱਲੋਂ ਨੇ ਵੀ ਸੰਗਤਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਲੋਕਾਂ ਵਲੋਂ ਦਿੱਤੇ ਸਹਿਯੋਗ ਸਦਕਾ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਮਨਾਏ ਗਏ ਹਨ। ਇਸ ਮੌਕੇ ਐੱਸ ਡੀ, ਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ ਅਤੇ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਵੀ ਮੌਜੂਦ ਸਨ।