ਡੀਸੀ ਨੇ ਲਿਆ ਸ਼ੋਭਾ ਯਾਤਰਾ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ ਡੀਸੀ ਨੇ ਸ਼ੋਭਾ ਯਾਤਰਾ ਦੇ ਸਬੰਧ ਵਿਚ ਅਧਿਕਾਰੀਆਂ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Publish Date: Fri, 27 Nov 2026 03:28 PM (IST)
Updated Date: Sat, 28 Nov 2026 04:01 AM (IST)
ਜੀਆਰਪੀ- ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਅਦਿਤਿਆ ਉੱਪਲ। * ਮੀਟਿਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਕੀਤੀ ਸ਼ਿਰਕਤ ਸੁਖਦੇਵ ਸਿੰਘ ਖੁਸ਼ੀਪੁਰ, ਪੰਜਾਬੀ ਜਾਗਰਣ ਗੁਰਦਾਸਪੁਰ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਸਬੰਧ ’ਚ ਡਿਪਟੀ ਕਮਿਸ਼ਨਰ ਅਦਿਤਿਆ ਉੱਪਲ ਵਲੋਂ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਦੀਬਾ ਅਨਮ ਜੀਏ (ਯੂਟੀ) ਗੁਰਦਾਸਪੁਰ, ਸਾਰੰਗਪ੍ਰੀਤ ਸਿੰਘ ਸਹਾਇਕ ਕਮਿਸ਼ਨਰ (ਜ), ਰਮਨਜੀਤ ਐੱਸਡੀਐੱਮ ਦੀਨਾਨਗਰ, ਜਯੋਤਸਨਾ ਸਿੰਘ ਐੱਸਡੀਐੱਮ ਬਟਾਲਾ ਸਮੇਤ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਕਾਰਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 30 ਨਵੰਬਰ ਨੂੰ ਜੰਮੂ ਤੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ ਜਾਵੇਗੀ, ਜੋ 30 ਨਵੰਬਰ ਨੂੰ ਸ਼ਾਮ ਪਠਾਟਕੋਟ ਵਿਖੇ ਪਹੁੰਚੇਗੀ। ਉਨ੍ਹਾਂ ਦੱਸਿਆ ਕਿ 1 ਦਸੰਬਰ ਨੂੰ ਸ਼ੋਭਾ ਯਾਤਰਾ ਪਠਾਨਕੋਟ ਤੋਂ ਗੁਰਦਾਸਪੁਰ ਲਈ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ 1 ਦਸੰਬਰ ਨੂੰ ਸ਼ੋਭਾ ਯਾਤਰਾ ਦਾ ਦਿਆਨੰਦ ਮੱਠ ਦੀਨਨਗਰ ਵਿਖੇ ਪੁੱਜਣ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਦੀਨਾਨਗਰ ਸ਼ਹਿਰ ਵਿੱਚੋਂ ਦੀ ਹੁੰਦੀ ਹੋਈ ਪਨਿਆੜ (ਲਿੰਕ ਰੋਡ), ਪਿੰਡ ਖਰਲ, ਅਬਲਖੈਰ, ਭਗਵਾਨ ਰਵੀਦਾਸ ਚੌਂਕ, ਡਾਕਖਾਨਾ ਚੌਂਕ, ਭਗਵਾਨ ਪਰਸ਼ੂਰਾਮ ਚੌਂਕ, ਜੀਵਨਵਾਲ ਬੱਬਰੀ, ਸੋਹਲ, ਤਰੇਜਾ ਨਗਰ, ਧਾਰੀਵਾਲ ਬੱਸ ਅੱਡਾ ਪੁਰਾਣਾ ਅਤੇ ਨਵਾਂ, ਬਿਧੀਪੁਰ ਫਾਟਕ, ਨੌਸ਼ਹਿਰਾ ਮੱਝਾ ਸਿੰਘ, ਉਸਮਾਨਪੁਰ ਸਿਟੀ (ਨੇੜੇ ਰਿਹਾਇਸ਼ ਵਿਧਾਇਕ ਸ਼ੈਰੀ ਕਲਸੀ), ਗਾਂਧੀ ਚੌਕ, ਮਹਾਰਾਜਾ ਅਗਰਸੈਨ ਚੌਕ, ਘਸੀਟਪੁਰ ਤੋਂ ਹੁੰਦੀ ਹੋਈ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚੇਗੀ। ਉਨ੍ਹਾਂ ਪੀਡਬਲਿਉਡੀ, ਨੈਸ਼ਨਲ ਹਾਈਵੇ ਅਥਾਰਟੀ, ਪੁਲਿਸ, ਮੰਡੀ ਬੋਰਡ, ਨਗਰ ਕੌਸਲਾਂ ਤੇ ਕਾਰਪੋਰੇਸ਼ਨ ਬਟਾਲਾ ਦੇ ਅਧਿਕਾਰੀਆਂ, ਸਿਹਤ ਵਿਭਾਗ, ਪਾਵਰਕਾਮ, ਬੀਡੀਪੀਓਜ਼, ਜੰਗਲਾਤ, ਫਾਇਰ ਬ੍ਰਿਗੇਡ, ਸੈਨੀਟੇਸ਼ਨ ਸਮੇਤ ਵੱਖ-ਵੱਖ ਵਿਭਾਗਾ ਦੇ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਸਬੰਧੀ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ।