13ਜੀਆਰਪੀਪੀਬੀ15

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ।

* ਕਿਹਾ, ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲੋਕ

ਸਟਾਫ ਰਿਪੋਰਟਰ, ਗੁਰਦਾਸਪੁਰ : ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਨੂੰ ਸਾਰਿਆਂ ਨੂੰ ਹੋਰ ਵਧੇਰੇ ਜਾਗਰੂਕ ਹੋਣ ਦੀ ਲੋੜ ਹੈ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਵਾਜਾਈ ਖੁੱਲ੍ਹਣ ਕਾਰਨ ਤੇ ਬਾਜ਼ਾਰਾਂ ਆਦਿ ਖੁੱਲਣ ਕਾਰਨ ਲੋਕਾਂ ਦੀ ਬਾਹਰ ਆਮਦ ਵੱਧ ਗਈ ਹੈ ਅਤੇ ਉਸ ਦੇ ਨਾਲ-ਨਾਲ ਕੋਰੋਨਾ ਵਾਇ੍ਸ ਦੇ ਕੇਸ ਵੀ ਦਿਨੋਂ ਦਿਨ ਵੱਧ ਰਹੇ ਹਨ, ਜਿਸ ਪ੍ਰਤੀ ਸਾਨੂੰ ਸਾਰਿਆਂ ਨੂੰ ਵਧੇਰੇ ਸੁਚੇਤ ਤੇ ਜਾਗਰੂਕ ਹੋਣ ਦੀ ਜਰੂਰਤ ਹੈ। ਉਨਾਂ ਕਿਹਾ ਕਿ ਬਿਨਾਂ ਕੰਮ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਜੇਕਰ ਘਰੋ ਬਾਹਰ ਜਾਣਾ ਹੀ ਹੈ ਤਾਂ ਮਾਸਕ ਲਾਜ਼ਮੀ ਤੋਰ 'ਤੇ ਪਹਿਨਿਆ ਜਾਵੇ। ਉਨਾਂ ਕਿਹਾ ਕਿ ਵੇਖਣ ਵਿਚ ਆਉਦਾ ਹੈ ਕਿ ਕੁਝ ਲੋਕ ਮਾਸਕ ਨੂੰ ਸਹੀ ਤਰੀਕੇ ਨਾਲ ਨਹੀਂ ਪਹਿਨਦੇ ਭਾਵ ਸਾਨੂੰ ਮਾਸਕ ਆਪਣੇ ਨੱਕ ਤਕ ਚੰਗੀ ਤਰਾਂ ਪਾਉਣਾ ਚਾਹੀਦਾ ਹੈ। ਸ਼ੋਸਲ ਡਿਸਟੈਂਸ਼ ਮੈਨਟੇਨ ਕਰਕੇ ਰੱਖਣੀ ਚਾਹੀਦੀ ਹੈ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਧੋਣਾ ਚਾਹੀਦਾ ਹੈ।

ਉਨਾਂ ਅੱਗੇ ਕਿਹਾ ਕਿ ਕੋਰੋਨਾ ਵਾਇਰਸ ਦੇ ਨਾਲ-ਨਾਲ ਹੁਣ ਬਰਸਾਤਾਂ ਦੇ ਮੌਸਮ ਵਿਚ ਦੂਸਰੀਆਂ ਬਿਮਾਰੀਆਂ ਜਿਵਂੇ ਕਿ ਡੇਂਗੂ ਅਤੇ ਮਲੇਰੀਆਂ ਆਦਿ ਪ੍ਰਤੀ ਵੀ ਸੁਚੇਤ ਹੋਣਾ ਚਾਹੀਦਾ ਹੈ ਅਤੇ ਆਪਣੇ ਆਲੇ -ਦੁਆਲੇ ਸਫਾਈ ਰੱਖਣੀ ਚਾਹੀਦੀ ਹੈ। ਕੂਲਰਾਂ ਨੂੰ ਸਾਫ ਰੱਖਣਾ ਚਾਹੀਦਾ ਹੈ ਅਤੇ ਪਾਣੀ ਨੂੰ ਇਕ ਜਗ੍ਹਾ 'ਤੇ ਨਾ ਖਲੋਣ ਨਾ ਦਿੱਤਾ ਜਾਵੇ ਤਾਂ ਜੋ ਡੇਂਗੂ ਆਦਿ ਬਿਮਾਰੀਆਂ ਤੋਂ ਬਚਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 'ਮਿਸ਼ਨ ਫ਼ਤਿਹ' ਮੁਹਿੰਮ ਸ਼ੁਰੂ ਕੀਤੀ ਗਈ ਹੈ ਕਿ ਜਿਸ ਦਾ ਮੁੱਖ ਮਕਸਦ ਲੋਕਾਂ ਨੂੰ ਕੋੋਰੋਨਾ ਵਾਇਰਸ ਵਿਰੁੱਧ ਜਾਗਰੂਕ ਕਰਨਾ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਸੀ ਸਹਿਯੋਗ ਨਾਲ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ ਤੇ ਇਸ ਸਭ ਲਈ ਸਾਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਬਣਾਉਣੀ ਚਾਹੀਦੀ ਹੈ।

ਉਨਾਂ ਕਿਹਾ ਕਿ ਜਿਸ ਤਰਾਂ ਪਹਿਲਾਂ ਜ਼ਿਲ੍ਹਾ ਵਾਸੀਆਂ ਨੇ ਕਰਫਿਊ ਦੌਰਾਨ ਪੂਰੀ ਜ਼ਿੰਮੇਵਾਰੀ ਨਾਲ ਅਹਿਤਿਆਤ ਵਜੋਂ ਕੋਰੋਨਾ ਵਾਇਰਸ ਤੋਂ ਬਚਣ ਲਈ ਕਦਮ ਪੁੱਟੇ ਸਨ, ਅੱਜ ਲੋੜ ਹੈ ਕਿ ਉਸੇ ਜ਼ਿੰਮੇਵਾਰੀ ਨਾਲ ਕੋਰੋਨਾ ਵਾਇਰਸ ਵਿਰੁੱਧ ਖੜ੍ਹੇ ਹੋਈਏ ਤੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰੀਏ। ਉਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਜਾਂ ਖਾਂਸੀ ਆਦਿ ਦੀ ਤਕਲੀਫ ਹੁੰਦੀ ਹੈ ਤਾਂ ਉਹ ਤੁਰੰਤ ਹਸਪਤਾਲ ਜਾ ਕੇ ਆਪਣਾ ਚੈਕਅੱਪ ਕਰਵਾਏ।