ਆਕਾਸ਼, ਗੁਰਦਾਸਪੁਰ : ਡੀਸੀ ਮੁਹੰਮਦ ਇਸ਼ਫਾਕ ਨੇ ਛੋਟਾ ਘੱਲੂਘਾਰਾ ਸਮਾਰਕ, ਕਾਹਨੰੂਵਾਨ ਦਾ ਦੌਰਾ ਕੀਤਾ ਤੇ ਓਨਾਂ ਆਪ੍ਰਰੇਸ਼ਨ ਐਂਡ ਮੈਟੀਨੈਸ ਸੁਸਾਇਟੀ ਘੱਲੂਘਾਰਾ ਦੇ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੰੂ ਸਮਾਰਕ ਦੀ ਦਿੱਖ ਨੰੂ ਹੋਰ ਖੂਬਸੂਰਤ ਬਣਾਉਣ ਲਈ ਕੰਮ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਅਮਨਦੀਪ ਕੌਰ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡੀਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਾਨ ਯਾਦਗਾਰ ਉਸਾਰਨ ਦਾ ਮਕਸਦ ਨੌਜਵਾਨ ਪੀੜ੍ਹੀ ਨੰੂ ਆਪਣੇ ਇਤਿਹਾਸ ਨਾਲ ਜੋੜਨਾ ਹੈ ਅਤੇ ਆਪਣੇ ਕੀਮਤੀ ਸਰਮਾਏ ਨੰੂ ਸਾਂਭ ਕੇ ਰੱਖਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੰਤਵ ਨੰੂ ਮੁੱਖ ਰੱਖਦਿਆਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਤੇ ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ, ਜਿਸ ਸਬੰਧੀ ਸਬੰਧਿਤ ਵਿਭਾਗਾਂ ਨੂੰ ਕਾਰਜ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉੁਨ੍ਹਾਂ ਕਿਹਾ ਕਿ ਇਸ ਸਮਾਰਕ ਵਿਖੇ ਯਾਤਰੀ ਵੱਧ ਤੋਂ ਵੱਧ ਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸਮਾਰਕ ਦੇ ਸੁੰਦਰੀਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਥੇ ਮਾਹਨ ਯਾਦਗਾਰ ਦੇ ਇਤਿਹਾਸ ਦੇ ਦਸਤਾਵੇਜ਼ੀ ਫਿਲਮ ਵਿਖਾਉਣ ਲਈ ਆਡੀਓ-ਵਿਜ਼ੂਅਲ ਹਾਲ, ਪ੍ਰਰੋਜੈਕਟਰ ਲਗਾਉਣ, ਸਾਊਂਡ ਸਿਸਟਮ (ਪਾਰਕਾਂ ਤੇ ਹਾਲ ਆਦਿ ਵਿਚ), ਵਾਲ ਪੇਂਟਿੰਗ ਕਰਵਾਉਣ, ਪੂਲਾਂ ਦੀ ਸਫਾਈ ਕਰਨ ਅਤੇ ਸਮਾਰਕ ਦੇ ਸੁੰਦਰੀਕਰਨ ਆਦਿ ਕਰਨ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਵਿਕਾਸ ਕੰਮ ਜਲਦ ਨੇਪਰੇ ਚਾੜ੍ਹਣ। ਇਸ ਮੌਕੇ ਉੱਘੇ ਪ੍ਰਰੋਫੈਸਰ ਰਾਜ ਕੁਮਾਰ ਸ਼ਰਮਾ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਪ੍ਰਰੋਫੈਸਰ ਕ੍ਰਿਪਾਲ ਸਿੰਘ ਜੋਗੀ, ਪਿ੍ਰੰਸੀਪਲ ਸੀ.ਡੀ. ਸ਼ਾਸਤਰੀ, ਤੇਜਿੰਦਰ ਸਿੰਘ ਬਾਜਵਾ ਡਿਪਟੀ ਡਾਇਰੈਕਟਰ ਬਾਗਬਾਨੀ, ਹਰਚਰਨ ਸਿੰਘ ਕੰਗ ਭੂਮੀ ਰੱਖਿਆ ਅਫ਼ਸਰ, ਹਰਮਨਪ੍ਰਰੀਤ ਸਿੰਘ ਜਾਇੰਟ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਲਖਵਿੰਦਰ ਸਿੰਘ ਡਿਪਟੀ ਡੀਈਓ (ਸ), ਫੁੱਲਾ ਅੱਤਰੀ ਪ੍ਰਰੋਫੈਸਰ ਸਰਕਾਰੀ ਕਾਲਜ ਗੁਰਦਾਸਪੁਰ, ਇੰਜੀ. ਪੀ.ਐਸ ਬੋਪਾਰਾਏ, ਰਾਜੀਵ ਦੱਤ ਦਮਨਜੀਤ ਸਿੰਘ ਰਿਸ਼ਪੈਨਿਸ਼ਟ -ਕਮ-ਗਾਈਡ ਛੋਟਾ ਘੱਲੂਘਾਰਾ ਮੈਮੋਰੀਅਲ, ਨਵਦੀਪ ਸਿੰਘ ਬਾਗਬਾਨੀ ਅਫਸਰ, ਮਨਦੀਪ ਕੌਰ ਅਤੇ ਆਪਰੇਸ਼ਨ ਐਂਡ ਮੈਟੀਨੈਸ ਸੁਸਾਇਟੀ ਘੱਲੂਘਾਰਾ ਦੇ ਮੈਂਬਰ ਹਾਜ਼ਰ ਸਨ।