v> ਕੁਲਦੀਪ ਜਾਫਲਪੁਰ, ਕਾਹਨੂੰਵਾਨ : ਬਲਾਕ ਕਾਹਨੂੰਵਾਨ ਦੇ ਪਿੰਡ ਭਰੋ ਹਾਰਨੀ ਦਾ ਕਿਸਾਨ ਰਣਧੀਰ ਸਿੰਘ (75) ਕੁਝ ਦਿਨ ਪਹਿਲਾਂ ਦਿੱਲੀ ਦੇ ਕਿਸਾਨ ਮੋਰਚੇ ਵਿੱਚ ਜਥੇ ਸਮੇਤ ਗਿਆ ਸੀ। ਜਦੋਂ ਉਹ ਚਾਰ ਦਿਨ ਪਹਿਲਾਂ ਘਰ ਪਰਤੇ ਤਾਂ ਉਨ੍ਹਾਂ ਦੀ ਸਿਹਤ ਦਾ ਖਰਾਬ ਹੋ ਗਈ ਸੀ।

ਡਾਕਟਰੀ ਇਲਾਜ ਵੀ ਕਰਵਾਇਆ ਪਰ ਬੀਤੇ ਦਿਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਨਾਲ ਪਰਿਵਾਰ ਪਿੰਡ ਅਤੇ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮਰਹੁਮ ਕਿਸਾਨ ਦੇ ਪਰਿਵਾਰਕ ਮੈਂਬਰ ਅਤੇ ਇਲਾਕੇ ਦੇ ਕਿਸਾਨਾਂ ਅਤੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਬਲਵਿੰਦਰ ਸਿੰਘ, ਰਾਜੂ ਸਿੰਘ, ਮੇਜਰ ਸਿੰਘ, ਸੁਖਦੇਵ ਸਿੰਘ, ਗੁਰਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਕਿਸਾਨ ਰਣਧੀਰ ਸਿੰਘ ਨੇ ਖੇਤੀ ਸ਼ੰਘਰਸ਼ ਦੇ ਵਿੱਚ ਆਪਣੀ ਸ਼ਹਾਦਤ ਦਿੱਤੀ ਹੈ।

Posted By: Jagjit Singh