‘ਆਪ’ ਤੇ ਕਾਂਗਰਸ ਛੱਡ ਕੇ ਨੌਜਵਾਨ ਭਾਜਪਾ ’ਚ ਹੋਏ ਸ਼ਾਮਲ ਵੱਖ ਵੱਖ ਪਾਰਟੀਆਂ ਛੱਡ ਕੇ ਆਏ
Publish Date: Sat, 21 Nov 2026 05:49 PM (IST)
Updated Date: Sat, 21 Nov 2026 05:52 PM (IST)
ਕਮਲਜੀਤ ਸਿੰਘ ਫੁੱਲ , ਪੰਜਾਬੀ ਜਾਗਰਣ ਤਾਰਾਗੜ੍ਹ : ਸ਼ਨਿੱਚਰਵਾਰ ਨੂੰ ਭਾਰਤੀ ਜਨਤਾ ਪਾਰਟੀ ਮੰਡਲ ਭੋਆ ਦੀ ਇਕ ਮੀਟਿੰਗ ਪਿੰਡ ਗੋਵਿੰਦਸਰ ਵਿਖੇ ਭਾਜਪਾ ਪੰਚਾਇਤੀ ਰਾਜ ਸ਼ੈਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਸਰਪੰਚ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਇੱਕ ਵਿਸ਼ਾਲ ਮੀਟਿੰਗ ਕੀਤੀ ਗਈ l ਜਿਸ ਵਿੱਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ’ਤੇ ਸਾਬਕਾ ਵਿਧਾਇਕਾ ਸੀਮਾ ਕੁਮਾਰੀ ਅਤੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਦੀਕਸ਼ਿਤ ਠਾਕੁਰ ਸ਼ਾਮਿਲ ਹੋਏ। ਇਸ ਮੌਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਛੱਡ ਕੇ ਆਏ ਨੌਜਵਾਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮਾਂ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਦਾ ਪੱਲਾ ਫੜਿਆ ਅਤੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਮੰਡਲ ਭੋਆ ਦੇ ਦੋਵੇਂ ਜਨਰਲ ਸਕੱਤਰ ਅਨਿਲ ਸਿੰਘ ਅਤੇ ਰਣਵੀਰ ਸਿੰਘ, ਸੋਸ਼ਲ ਮੀਡੀਆ ਇੰਚਾਰਜ ਭੋਆ ਸੁਖਜੀਵਨ ਕੁਮਾਰ, ਮੰਡਲ ਪ੍ਰਧਾਨ ਸੁਰੇਸ਼ ਸਲਾਤੀਆ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਸਾਬਕਾ ਵਿਧਾਇਕਾਂ ਸੀਮਾ ਕੁਮਾਰੀ ਅਤੇ ਯੁਵਾ ਮੋਰਚਾ ਤੇ ਜ਼ਿਲ੍ਾ ਪ੍ਰਧਾਨ ਦੀਕਸ਼ਿਤ ਠਾਕੁਰ ਅਤੇ ਭਾਜਪਾ ਪੰਚਾਇਤੀ ਰਾਜ ਸ਼ੈਲ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਨੇ ਆਪਣੇ ਗ੍ਰਹਿ ਵਿਖੇ ਆਏ ਹੋਏ ਪਾਰਟੀ ਬੁੱਧੀਜੀਵੀਆਂ ਅਤੇ ਵੱਖ-ਵੱਖ ਪਾਰਟੀਆਂ ਛੱਡ ਭਾਜਪਾ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਸਿਰੋਪਾ ਪਾ ਕੇ ਸ਼ਾਮਿਲ ਕੀਤਾ l ਇਸ ਮੌਕੇ ਜ਼ਿਲ੍ਾ ਪ੍ਰਧਾਨ ਸੁਰੇਸ਼ ਸ਼ਰਮਾ ਨੇ ਕਿਹਾ ਕੀ ਬੀਜੇਪੀ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਪਾਰਟੀ ਵਿੱਚ ਬਣਦਾ ਸਤਿਕਾਰ ਦਿੱਤਾ ਜਾਵੇਗਾ।