ਸ਼ਿਵਾਲਿਕ ਕਾਲਜ ਵਿਖੇ ਡੀਐੱਲ ਐੱਡ ਪ੍ਰਵੇਸ਼ ਪ੍ਰੀਖਿਆ ਦਾ ਨਤੀਜਾ ਐਲਾਨਿਆ, ਪਹਿਲੀ ਕਾਊਂਸਲਿੰਗ 25 ਤੋਂ
ਸ਼ਿਵਾਲਿਕ ਕਾਲਜ ਵਿਖੇ ਡੀਐੱਲ ਐੱਡ ਪ੍ਰਵੇਸ਼ ਪ੍ਰੀਖਿਆ ਦਾ ਨਤੀਜਾ ਐਲਾਨਿਆ, ਪਹਿਲੀ ਕਾਊਂਸਲਿੰਗ 25 ਨਵੰਬਰ ਤੋਂ
Publish Date: Sun, 22 Nov 2026 04:47 PM (IST)
Updated Date: Mon, 23 Nov 2026 04:04 AM (IST)
ਜੀਆਰਪੀ- ਚੇਅਰਮੈਨ ਡਾ. ਸਤਵਿੰਦਰ ਸਿੰਘ ਸੰਧੂ। ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਸ਼ਿਵਾਲਿਕ ਐਜੂਕੇਸ਼ਨ ਕਾਲਜ ਦੇ ਚੇਅਰਮੈਨ ਡਾ. ਸਤਵਿੰਦਰ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀਐੱਲਐੱਡ (ਈਟੀਟੀ) ਕੋਰਸ ’ਚ ਦਾਖ਼ਲੇ ਲਈ ਕਰਵਾਈ ਗਈ ਪ੍ਰਵੇਸ਼ ਪ੍ਰੀਖਿਆ ਦਾ ਨਤੀਜਾ ਐਲਾਨਿਆ ਜਾ ਚੁੱਕਾ ਹੈ ਤੇ ਪਹਿਲੀ ਕਾਊਂਸਲਿੰਗ 25 ਨਵੰਬਰ 2026 ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵੇਸ਼ ਪ੍ਰੀਖਿਆ ’ਚ ਯੋਗਤਾ ਪ੍ਰਾਪਤ ਕਰਨ ਵਾਲੇ ਉਮੀਦਵਾਰ ਹੁਣ ਦਾਖ਼ਲੇ ਦੀ ਅਗਲੀ ਪ੍ਰਕਿਰਿਆ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਕਾਲਜ ਪ੍ਰਬੰਧਕਾਂ ਨੇ ਦੱਸਿਆ ਕਿ ਡੀਐੱਲਐੱਡ (ਈਟੀਟੀ) ਕੋਰਸ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਆਪਣਾ ਕਰੀਅਰ ਬਣਾਉਣ ਦੇ ਇੱਛੁਕ ਉਮੀਦਵਾਰਾਂ ਲਈ ਮਹੱਤਵਪੂਰਨ ਮੌਕਾ ਹੈ। ਇਸ ਲਈ ਜਿਨ੍ਹਾਂ ਉਮੀਦਵਾਰਾਂ ਨੇ ਪ੍ਰਵੇਸ਼ ਪ੍ਰੀਖਿਆ ਵਿੱਚ ਯੋਗਤਾ ਪ੍ਰਾਪਤ ਕੀਤੀ ਹੈ, ਉਹ ਕਾਊਂਸਲਿੰਗ ਦੀ ਪ੍ਰਕਿਰਿਆ ਅਤੇ ਦਾਖ਼ਲੇ ਸਬੰਧੀ ਅਗਲੇ ਕਦਮਾਂ ਬਾਰੇ ਸਮੇਂ ਸਿਰ ਜਾਣਕਾਰੀ ਹਾਸਲ ਕਰਨ। ਉਮੀਦਵਾਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਕਾਲਜ ਵਿਖੇ ਆਉਣ ਤੋਂ ਪਹਿਲਾਂ ਕਾਊਂਸਲਿੰਗ ਦੇ ਨਿਯਮਾਂ, ਲੋੜੀਂਦੇ ਦਸਤਾਵੇਜ਼ਾਂ ਤੇ ਸੀਟਾਂ ਦੀ ਉਪਲਬਧਤਾ ਬਾਰੇ ਪੁਸ਼ਟੀ ਕਰ ਲੈਣ, ਤਾਂ ਜੋ ਦਾਖ਼ਲੇ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਪੂਰੀ ਕੀਤੀ ਜਾ ਸਕੇ।