ਭਾਜਪਾ ਆਗੂਆਂ ਦਾ ਵਫ਼ਦ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੂੰ ਮਿਲਿਆ
ਭਾਜਪਾ ਆਗੂਆਂ ਦਾ ਵਫਦ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੂੰ ਮਿਲਿਆ
Publish Date: Sun, 21 Jun 2026 05:24 PM (IST)
Updated Date: Sun, 21 Jun 2026 05:24 PM (IST)

ਸ਼ਾਮ ਤਿਵਾੜੀ/ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਬਟਾਲਾ : ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਭਾਜਪਾ ਆਗੂਆਂ ਦਾ ਵਫ਼ਦ ਸੀਨੀਅਰ ਭਾਜਪਾ ਆਗੂ ਜਤਿੰਦਰ ਕਲਿਆਣ ਦੀ ਅਗਵਾਈ ਹੇਠ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਚੰਡੀਗੜ੍ਹ ਵਿਖੇ ਮਿਲਿਆ। ਇਸ ਮੌਕੇ ਜਤਿੰਦਰ ਕਲਿਆਣ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ’ਚ ਭਾਜਪਾ ਦੀ ਮੌਜੂਦਾ ਸਥਿਤੀ ਅਤੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੰਬੰਧੀ ਜਾਣੂ ਕਰਵਾਇਆ ਅਤੇ ਨਾਲ ਹੀ ਉਨ੍ਹਾਂ ਵਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਜਤਿੰਦਰ ਕਲਿਆਣ ਨੇ ਕਿਹਾ ਕਿ ਅੱਜ ਉਨ੍ਹਾਂ ਵਲੋਂ ਭਾਜਪਾ ਆਗੂਆਂ ਨਾਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ’ਚ ਭਾਜਪਾ ਦੀ ਮੌਦੂਜਾ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ ਪਰ ਅੱਜ ਤੱਕ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਇਸ ਇਤਿਹਾਸਕ ਅਤੇ ਧਾਰਮਿਕ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਕੋਈ ਪਹਿਲਕਦਮੀ ਨਹੀਂ ਕੀਤੀ, ਜਿਸਦੇ ਚਲਦਿਆਂ ਇਹ ਹਲਕਾ ਵਿਕਾਸ ਪੱਖੋਂ ਕਾਫੀ ਪਿਛੜ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੈਣੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ 2027 ਵਿਚ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਹਲਕੇ ਦਾ ਸਰਵਪੱਖੀ ਵਿਕਾਸ ਵੀ ਕਰਵਾਇਆ ਜਾਵੇਗਾ। ਇਸ ਮੌਕੇ ਸਾਬਕਾ ਪ੍ਰਧਾਨ ਰਾਜੇਸ਼ ਬੱਗੀ , ਸਾਬਕਾ ਮੰਡਲ ਪ੍ਰਧਾਨ ਘੁਮਾਣ ਸੁਖਜਿੰਦਰ ਸਿੰਘ ਪੰਡੋਰੀ , ਕੈਪਟਨ ਮਹਿੰਦਰ ਸਿੰਘ , ਕੈਪਟਨ ਕੁਲਵੰਤ ਸਿੰਘ , ਕੈਪਟਨ ਸਰਬਜੀਤ ਸਿੰਘ , ਸਾਬਕਾ ਪ੍ਰਧਾਨ ਸਿਕੰਦਰ ਸਿੰਘ ਸੈਰੋਵਾਲ, ਪਰਮਜੀਤ ਸਿੰਘ ਚੀਮਾ, ਬ੍ਰਿਜ ਭੂਸ਼ਣ, ਸੁਨੀਲ ਵਰਮਾ, ਵਰਿੰਦਰ ਸ਼ਰਮਾ, ਜਰਮਨ ਸਿੰਘ, ਦਿਲਬਾਗ ਸਿੰਘ, ਕੁਲਦੀਪ ਸਿੰਘ , ਸੁਰਜੀਤ ਸਿੰਘ ਸਫਰੀ , ਸੁਖਰਾਜ ਸਿੰਘ , ਗੁਰਮੀਤ ਸਿੰਘ, ਮੁਕਲ ਧੁੰਨਾ, ਹੈਪੀ ਕਲਿਆਣ , ਰੋਹਨ ਕਲਿਆਣ, ਭਰਤ ਕਲਿਆਣ , ਲਕਸ਼ ਕਲਿਆਣ, ਰੁਧਰ ਕਲਿਆਣ, ਅਜੈਬ ਸਿੰਘ ਆਦਿ ਹਾਜ਼ਰ ਸਨ।