ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਬਟਾਲਾ ਵੱਲੋਂ ਪਿੰਡਾਂ ਦਾ ਦੌਰਾ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਬਟਾਲਾ ਵੱਲੋਂ ਪਿੰਡਾਂ ਦਾ ਦੌਰਾ
Publish Date: Wed, 04 Nov 2026 04:38 PM (IST)
Updated Date: Wed, 04 Nov 2026 04:41 PM (IST)
ਸੁਖਦੇਵ ਸਿੰਘ/ਸਤਪਾਲ ਜ਼ਖਮੀ, ਪੰਜਾਬੀ ਜਾਗਰਣ ਬਟਾਲਾ/ਡੇਰਾ ਬਾਬਾ ਨਾਨਕ: ਅੱਜ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਅਤੇ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਵਲੋਂ ਬਟਾਲਾ, ਡੇਰਾ ਬਾਬਾ ਨਾਨਕ ਤੇ ਕਲਾਨੌਰ ਦੇ ਵੱਖ ਵੱਖ ਪਿੰਡਾਂ ਤਾਰਾਗੜ੍ਹ, ਰਾਏਚੱਕ, ਲੁੁਕਮਾਨੀਆ, ਦੋਲੇਵਾਲ, ਅਰਲੀਭੰਨ, ਨਿੱਜਰ, ਮੀਆਂਕੋਟ ਸਾਹਿਬ, ਰੁਡਿਆਣਾ ਅਤੇ ਕਲਾਨੌਰ ਨੇੜਲੇ ਪਿੰਡਾਂ ਦਾ ਦੌਰਾ ਕੀਤਾ ਤੇ ਰਸਤੇ ਵਿੱਚ ਲੱਗੀ ਅੱਗ ਨੂੰ ਫਾਇਰ ਬਿਰਗੇਡ ਦੀ ਮਦਦ ਨਾਲ ਬੁਝਾਇਆ ਗਿਆ। ਇਸ ਮੌਕੇ ਐੱਸਪੀ ਨਵਜੋਤ ਸਿੰਘ ਸੰਧੂ ਅਤੇ ਡਾ. ਸ਼ਹਿਬਾਜ ਸਿੰਘ ਚੀਮਾ ਮੁੱਖ ਖੇਤੀਬਾੜੀ ਅਫਸਰ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਅਪਣਾਈ ਜਾਵੇ। ਡਾ. ਸ਼ਹਿਬਾਜ ਸਿੰਘ ਚੀਮਾ ਮੁੱਖ ਖੇਤੀਬਾੜੀ ਅਫਸਰ ਨੇ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਸੁਪਰ ਸੀਡਰ ਅਤੇ ਹੈਪੀ ਸੀਡਰ ਵਰਗੀਆਂ ਆਧੁਨਿਕ ਖੇਤੀ ਮਸ਼ੀਨਾਂ ਨੂੰ ਤਰਜੀਹ ਦੇਣ। ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਬਲਾਕ ਅਫਸਰ, ਐੱਸਡੀਐੱਮ ਦਫ਼ਤਰ ਵਿਖੇ ਜਾਂ ਹੈਲਪ ਲਾਈਨ ਨੰਬਰ 98781-66525 ਤੇ ਸੰਪਰਕ ਕਰ ਸਕਦੇ ਹਨ।\