- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਵਲੋਂ ਬਟਾਲਾ ਵਿਖੇ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਾਮ ਤਿਵਾੜੀ/ਰਾਮ, ਪੰਜਾਬੀ ਜਾਗਰਣ
ਬਟਾਲਾ: 29 ਜੂਨ ਦਿਨ ਸੋਮਵਾਰ ਨੂੰ ਪੰਜਾਬ ਸਰਕਾਰ ਵੱਲੋਂ ਐੱਸਐੱਲ ਬਾਵਾ ਕਾਲਜ ਗਰਾਊਂਡ ਸਾਹਮਣੇ ਆਰਡੀ ਖੋਸਲਾ ਸਕੂਲ ਬਟਾਲਾ ਵਿਖੇ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਪੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਰਡੀ ਖੋਸਲਾ ਸਕੂਲ ਬਟਾਲਾ ਵਿਖੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਾ. ਮਹਿਤਾਬ ਸਿੰਘ ਐੱਸਐੱਸਪੀ ਬਟਾਲਾ, ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਸਮੂਹ ਅਧਿਕਾਰੀਆਂ ਨੂੰ ਇਸ ਮਹਾਨ ਸਮਾਗਮ ਲਈ ਪੂਰੀ ਸ਼ਰਧਾ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 29 ਜੂਨ ਸੋਮਵਾਰ ਨੂੰ ਐੱਸਐੱਲ ਬਾਵਾ ਕਾਲਜ ਗਰਾਊਂਡ ਸਾਹਮਣੇ ਆਰਡੀ ਖੋਸਲਾ ਸਕੂਲ ਬਟਾਲਾ ਵਿਖੇ ਸ਼ਾਮ 6 ਵਜੇ ਸਮਾਗਮ ਸ਼ੁਰੂ ਹੋਵੇਗਾ। ਜਿਸ ਵਿਚ ਭਗਵਾਨ ਸ਼ਿਵ ਦਾ ਗੁਣਗਾਨ ਕਰਨ ਲਈ ਵਿਸ਼ਵ ਪ੍ਰਸਿੱਧ ਸ਼ਿਵ ਭਗਤ ਗਾਇਕ ਹੰਸਰਾਜ ਰਘੂਵੰਸੀ ਭਗਵਾਨ ਸ਼ੰਕਰ ਦਾ ਗੁਣਗਾਨ ਕਰਨਗੇ।
ਉਨ੍ਹਾਂ ਬਟਾਲਾ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਸਮਾਗਮ ਵਿਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ। ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 6 ਵਜੇ ਹੋਵੇਗੀ ਅਤੇ ਰਾਤ ਤੱਕ ਭਗਵਾਨ ਸ਼ਿਵ ਦਾ ਗੁਣਗਾਨ ਹੋਵੇਗਾ। ਉਨ੍ਹਾਂ ਕਿਹਾ ਸੰਗਤਾਂ ਦੀ ਸਹੂਲਤ ਲਈ ਪ੍ਰਸ਼ਾਸਨ ਵਲੋਂ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ। ਬੈਠਣ, ਪਾਰਕਿੰਗ ਸਮੇਤ ਪਾਣੀ ਅਤੇ ਲੰਗਰ ਦੇ ਵੀ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਡੀਏਵੀ ਕਾਲਜ ਬਟਾਲਾ ਵਿਖੇ ਸੰਗਤਾਂ ਦੀ ਸਹੂਲਤ ਲਈ ਟੂ ਵ੍ਹੀਲਰਾਂ ਦੀ ਪਾਰਕਿੰਗ ਬਣਾਈ ਗਈ ਹੈ ਅਤੇ ਉੱਥੋਂ ਆਰਡੀ ਖੋਸਲਾ ਸਕੂਲ ਬਟਾਲਾ ਦੇ ਸਾਹਮਣੇ ਗਰਾਊਂਡ ਵਿਖੇ ਹੋ ਰਹੇ ਸਮਾਗਮ ਵਿੱਚ ਪਹੁੰਚਣਗੇ। ਇਸ ਤੋਂ ਇਲਾਵਾ ਕਾਰਾਂ ਤੇ ਬੱਸਾਂ ਆਦਿ ਦੀ ਪਾਰਕਿੰਗ ਬੇਰਿੰਗ ਕਾਲਜ ਬਟਾਲਾ ਵਿਖੇ ਬਣਾਈ ਗਈ ਹੈ ਅਤੇ ਸੰਗਤਾਂ ਦੀ ਸਹੂਲਤ ਲਈ ਸਮਾਗਮ ਵਾਲੇ ਸਥਾਨ ਤੱਕ ਪਹੁੰਚਣ ਲਈ ਉੱਥੋਂ ਸ਼ਟਲ ਬੱਸਾਂ ਅਤੇ ਈ ਰਿਕਸ਼ਾ ਲਗਾਤਾਰ ਫਰੀ ਚਲਾਏ ਜਾਣਗੇ ਤਾਂ ਜੋ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਬਟਾਲਾ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਇਸ ਮਹਾਨ ਸਮਾਗਮ ਵਿੱਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਮਹਾਨ ਸਮਾਗਮ ਲਈ ਸੁਰੱਖਿਆ ਦੇ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਅਤੇ ਸੰਗਤਾਂ ਦੀ ਆਵਾਜਾਈ ਲਈ ਯੋਗ ਪਰਬੰਧ ਕੀਤੇ ਗਏ ਹਨ। ਇਸ ਮੌਕੇ ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਖੁਸ਼ਬੀਰ ਕੌਰ ਐੱਸਪੀ (ਐੱਚ), ਸਾਰੰਗਪ੍ਰੀਤ ਸਿੰਘ ਐੱਸਡੀਐੱਮ ਬਟਾਲਾ, ਲਛਮਣ ਸਿੰਘ ਐੱਸਡੀਐੱਮ ਡੇਰਾ ਬਾਬਾ ਨਾਨਕ, ਸੁਖਜਿੰਦਰ ਸਿੰਘ ਟਿਵਾਣਾ ਐੱਸਡੀਐੱਮ ਫਤਿਹਗੜ੍ਹ ਚੂੜੀਆਂ, ਅਰਜਨ ਸਿੰਘ ਤਹਿਸੀਲਦਾਰ ਬਟਾਲਾ ਅਤੇ ਡੀਐੱਸਪੀ ਸੁਖਇੰਦਰ ਸਿੰਘ ਸਮੇਤ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਮੌਜੂਦ ਸਨ।