* ਕੋਰੋਨਾ ਤੋਂ ਬਚਾਅ ਲਈ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ : ਸਿਵਲ ਸਰਜਨ

ਆਕਾਸ਼, ਗੁਰਦਾਸਪੁਰ

ਸਿਵਲ ਸਰਜਨ ਡਾ. ਕਿਸ਼ਨ ਚੰਦ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਲਾਜ਼ਮੀ ਤੋਰ 'ਤੇ ਕਰਨ ਅਤੇ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਲਾਜਮੀ ਤੌਰ 'ਤੇ ਪਹਿਨਿਆ ਜਾਵੇ ਅਤੇ ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਿਆ ਜਾਵੇ। ਉਨਾਂ ਅੱਗੇ ਦੱਸਿਆ ਕਿ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ 20020 ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਕੀਤੀ ਗਈ, ਜਿਸ ਵਿਚੋਂ 19720 ਨੈਗੇਵਿਟ, 302 ਪਾਜ਼ੇਟਿਵ ਮਰੀਜ਼ ਤੇ 52 ਪੈਂਡਿੰਗ ਹਨ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਵਿਖੇ 07, ਬਟਾਲਾ ਵਿਖੇ 16, ਧਾਰੀਵਾਲ ਵਿਖੇ 02, ਗੁਰਮਤਿ ਵਿਦਿਆਲਾ ਡੇਰਾ ਬਾਬਾ ਨਾਨਕ ਵਿਖੇ 04, ਬਠਿੰਡਾ ਵਿਖੇ 02, ਫਰੀਦਕੋਟ ਵਿਖੇ 01, ਅੰਮਿ੍ਤਸਰ ਵਿਖੇ 02, ਸੀ.ਐਚ ਜਲੰਧਰ ਵਿਖੇ 02, ਪੀ.ਜੀ.ਆਈ 04, ਲੁਧਿਆਣਾ ਵਿਖੇ 04 ਅਤੇ 09 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

ਉਨਾਂ ਦੱਸਿਆ ਕਿ 245 ਪੀੜਤਾਂ ਨੇ ਕੋਰੋਨਾ 'ਤੇ ਫ਼ਤਿਹ ਹਾਸਲ ਕਰ ਲਈ ਹੈ (223 ਪੀੜਤ ਠੀਕ ਹੋਏ ਹਨ ਅਤੇ 22 ਪੀੜਤ ਨੂੰ ਡਿਸਚਾਰਜ ਕਰਕੇ ਹੋਮ ਏਕਾਂਤਵਾਸ ਕੀਤਾ ਗਿਆ ਹੈ) ਅਤੇ 054ਪੀੜਤ ਜੋ ਨੂੰ ਘਰ ਏਕਾਂਤਵਾਸ ਕੀਤਾ ਗਿਆ ਹੈ। ਜ਼ਿਲੇ ਵਿਚ 48 ਐਕਟਿਵ ਕੋਰੋਨਾ ਪੀੜਤ ਹਨ। ਸਿਵਲ ਸਰਜਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ 'ਮਿਸ਼ਨ ਫ਼ਤਿਹ' ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾਵੇ। ਉਨਾਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਪਹਿਨਣ ਅਤੇ ਸ਼ੋਸਲ ਡਿਸਟੈਂਸ ਮੇਨਟੇਨ ਕਰਕੇ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।