ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਵਿਕਾਸ ਨੂੰ ਮਿਲੇਗੀ ਨਵੀਂ ਗਤੀ : ਅਸ਼ਵਨੀ ਕੁਮਾਰ
ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਵਿਕਾਸ ਨੂੰ ਮਿਲੇਗੀ ਨਵੀਂ ਗਤੀ : ਅਸ਼ਵਨੀ ਕੁਮਾਰ
Publish Date: Tue, 17 Nov 2026 05:44 PM (IST)
Updated Date: Tue, 17 Nov 2026 05:45 PM (IST)
ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ: ਭਾਜਪਾ ਸ਼ਾਸਿਤ ਸੂਬੇ ਅੱਜ ਵਿਕਾਸ ਦੀਆਂ ਉਦਾਹਰਣਾਂ ਬਣ ਰਹੇ ਹਨ। ਜਿਨ੍ਹਾਂ ਰਾਜਾਂ ਵਿੱਚ ਭਾਜਪਾ ਦੀ ਸਰਕਾਰ ਹੈ, ਉੱਥੇ ਵਿਕਾਸ, ਬਿਹਤਰ ਕਾਨੂੰਨ ਵਿਵਸਥਾ ਅਤੇ ਖੁਸ਼ਹਾਲ ਸਮਾਜ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਭੋਆ ਹਲਕੇ ਤੋਂ ਭਾਜਪਾ ਟਿਕਟ ਦੇ ਦਾਵੇਦਾਰ ਅਸ਼ਵਨੀ ਕੁਮਾਰ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਮੌਕਾ ਦੇ ਚੁੱਕੀ ਹੈ। ਹੁਣ ਜਨਤਾ ਨੂੰ ਭਾਜਪਾ ਨੂੰ ਮੌਕਾ ਦੇਣਾ ਚਾਹੀਦਾ ਹੈ। ਪੰਜਾਬ ਵਿੱਚ ਡਬਲ ਇੰਜਣ ਸਰਕਾਰ ਬਣਨ ਨਾਲ ਵਿਕਾਸ ਅਤੇ ਖੁਸ਼ਹਾਲ ਸਮਾਜ ਦੀ ਨਵੀਂ ਨੀਂਹ ਰੱਖੀ ਜਾਵੇਗੀ। ਉਨ੍ਹਾਂ ਕਾਂਗਰਸ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੋਵਾਂ ਪਾਰਟੀਆਂ ਨੇ ਜਨਤਾ ਨਾਲ ਵੱਡੇ-ਵੱਡੇ ਵਾਅਦੇ ਕੀਤੇ ਪਰ ਖੇਤਰ ਦੇ ਵਿਕਾਸ ਦੀ ਅਣਦੇਖੀ ਕੀਤੀ। ਕਾਂਗਰਸ ਦੇ ਸ਼ਾਸਨਕਾਲ ਵਿੱਚ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਨੂੰ ਬੜ੍ਹਾਵਾ ਮਿਲਿਆ, ਜਦਕਿ ਆਮ ਆਦਮੀ ਪਾਰਟੀ ਸਹੂਲਤਾਂ ਅਤੇ ਖੋਖਲੇ ਦਾਅਵਿਆਂ ਦੇ ਸਹਾਰੇ ਸੱਤਾ ਵਿੱਚ ਆਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਨਾਲ ਵਿਕਾਸ ਕਾਰਜਾਂ ਨੂੰ ਗਤੀ ਮਿਲੇਗੀ ਅਤੇ ਹਰ ਵਰਗ ਤੱਕ ਲਾਭ ਪਹੁੰਚੇਗਾ ਅਤੇ ਪੰਜਾਬ ਫਿਰ ਤੋਂ ਇੱਕ ਰੰਗਲਾ ਪੰਜਾਬ ਬਣ ਕੇ ਸਾਹਮਣੇ ਆਵੇਗਾ।