- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਰਮ ਯੁੱਧ ਮੋਰਚਾ ਸਮਾਣਾ ਵਲੋਂ ਦੂਜੇ ਅਧਿਆਏ ਦਾ ਆਗਾਜ਼

ਸਤਪਾਲ ਜ਼ਖਮੀ, ਪੰਜਾਬੀ ਜਾਗਰਣ
ਡੇਰਾ ਬਾਬਾ ਨਾਨਕ: ਇਤਿਹਾਸਿਕ ਕਸਬਾ ਡੇਰਾ ਬਾਬਾ ਨਾਨਕ ਨਾਲ ਲੱਗਦੇ ਪਿੰਡ ਧਾਰੋਵਾਲੀ ਵਿਖੇ ਐਤਵਾਰ ਨੂੰ ਇਤਿਹਾਸਿਕ ਗੁਰਦੁਆਰਾ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਵਿਖੇ ਧਾਰਮਿਕ ਸਮਾਗਮ ਕਰਨ ਉਪਰੰਤ ਧਰਮ ਯੁੱਧ ਮੋਰਚਾ ਸਮਾਣਾ ਦੇ ਭਾਈ ਗੁਰਪ੍ਰੀਤ ਸਿੰਘ, ਬਲਬੀਰ ਸਿੰਘ ਭੁੱਲਰ ਅਤੇ ਬਲਜੀਤ ਸਿੰਘ ਆਦਿ ਪੰਥਕ ਆਗੂਆਂ ਵੱਲੋਂ ਧਰਮ ਯੁੱਧ ਦੇ ਦੂਸਰੇ ਅਧਿਆਏ ਦਾ ਆਗਾਜ਼ ਕੀਤਾ। ਇਸ ਸਮਾਗਮ ਵਿੱਚ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਪੰਥਕ ਸ਼ਖਸੀਅਤਾਂ ਅਤੇ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ। ਇਸ ਮੌਕੇ ਤੇ ਡਾਕਟਰ ਸ਼ਿਵ ਸਿੰਘ ਗੁਰਦਾਸਪੁਰ ਵਾਲਿਆਂ ਦੇ ਜਥੇ ਵੱਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ। ਉਪਰੰਤ ਵੱਖ ਵੱਖ ਬੁਲਾਰਿਆਂ ਤੋਂ ਇਲਾਵਾ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ, ਭਾਈ ਗੁਰਪ੍ਰੀਤ ਸਿੰਘ, ਭਾਈ ਬਲਜੀਤ ਸਿੰਘ, ਗੁਰਦੀਪ ਸਿੰਘ ਭੁੱਲਰ ਆਦਿ ਪੰਥ ਦਰਦੀਆਂ ਵੱਲੋਂ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਜਿੰਨ੍ਹਾਂ ਨੇ ਨਨਕਾਣਾ ਸਾਹਿਬ ਵਿਖੇ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਸ਼ਹਾਦਤ ਦਿੱਤੀ ਸੀ, ਦੀ ਗੁਰਦੁਆਰਾ ਸਾਹਿਬ ਤੋਂ ਗੁਰੂ ਘਰਾਂ ’ਤੇ ਕਾਬਜ਼ ਵਿਭਚਾਰੀਆਂ ਨੂੰ ਬਾਹਰ ਕੱਢਣ ਦੀ ਵਹੀਰ ਦਾ ਆਗਾਜ਼ ਕੀਤਾ। ਇਸ ਮੌਕੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਅਤੇ ਵੱਖ ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਪਿਛਲੇ 15 ਸਾਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ, ਜਿਸ ਦੇ ਚਲਦਿਆਂ ਪੰਥ ਅਤੇ ਸਿੱਖੀ ਵਿੱਚ ਵੱਡੀ ਗਿਰਾਵਟ ਆਈ। ਇਸ ਮੌਕੇ ਉਹਨਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਏ।