ਸ਼ਾਮ ਸਿੰਘ ਘੁੰਮਣ, ਦੀਨਾਨਗਰ : ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਨਵੇਂ ਲੇਬਰ ਤੇ ਖੇਤੀ ਕਾਨੂੰਨਾਂ ਨੂੁੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਅੱਜ ਸ਼ਹਿਰ ਅੰਦਰ ਢੋਲ ਮਾਰਚ ਕੱਿਢਆ ਗਿਆ। ਇਸ ਮੌਕੇ ਜਲ ਸਪਲਾਈ ਕੰਟਰੈਕਟ ਵਰਕਰਜ਼ ਯੂਨੀਅਨ ਦੀਨਾਨਗਰ ਦੇ ਪ੍ਰਧਾਨ ਸਵਰਨ ਸਿੰਘ, ਹਰਦੀਪ ਸਿੰਘ, ਦੀਪਕ ਕੁਮਾਰ, ਵਿਪਨਪ੍ਰਰੀਤ ਸਿੰਘ ਹੁੰਦਲ, ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਸਿੰਘ, ਗੁਰਵਿੰਦਰਜੀਤ ਸਿੰਘ ਤੇ ਬਲਵਿੰਦਰ ਸਿੰਘ ਨੇ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਵਲੋਂ ਸਵਾ ਲੱਖ ਸਰਕਾਰੀ ਨੌਕਰੀਆਂ ਦੇਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਦੂਜੇ ਪਾਸੇ ਸਮੂਹ ਵਿਭਾਗਾਂ 'ਚ ਨਿੱਜੀਕਰਨ ਤੇ ਪੁਨਰਗਠਨ ਦੀ ਆੜ ਹੇਠ ਵੱਡੇ ਪੱਧਰ 'ਤੇ ਅਸਾਮੀਆਂ ਦਾ ਖਾਤਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸਮੂਹ ਕੱਚੇ ਮੁਲਾਜ਼ਮਾਂ ਨੂੁੰ ਪੱਕੇ ਕਰਨ ਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ ਪਰ ਪੰਜਾਬ ਸਰਕਾਰ ਨੇ ਅਪਣੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਕਿਸੇ ਵੀ ਵਿਭਾਗ ਦੇ ਠੇਕਾ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਸਗੋਂ ਠੇਕਾ ਮੁਲਾਜ਼ਮਾਂ ਦੀ ਛਾਂਟੀ ਕੀਤੀ ਜਾ ਰਹੀ ਹੈ। ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ, ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਤੇ ਸੰਘਰਸ਼ਾਂ ਨੂੰ ਕੁਚਲਣ ਦੇ ਹੱਥ ਕੰਡੇ ਅਪਣਾਏ ਜਾ ਰਹੇ ਹਨ। ਬੁਲਾਰਿਆਂ ਨੇ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵੈਲਫੇਅਰ ਐਕਟ 2016 ਅਧੀਨ ਲਿਆਕੇ ਰੈਗੂਲਰ ਕੀਤਾ ਜਾਵੇ ਅਤੇ ਜਬਰੀ ਛਾਂਟੀ ਬੰਦ ਕੀਤੀ ਜਾਵੇ। ਸਮੂਹ ਅਦਾਰਿਆਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕੀਤੀ ਜਾਵੇ। ਆਹਲੂਵਾਲੀਆ ਕਮੇਟੀ ਦੀਆਂ ਸਮੂਹ ਸਿਫਾਰਸ਼ਾਂ ਰੱਦ ਕੀਤੀਆਂ ਜਾਣ ਅਤੇ ਨਵੇਂ ਕਿਰਤ ਕਾਨੂੰਨਾਂ, ਖੇਤੀ ਕਾਨੂੰਨਾਂ ਸਮੇਤ ਬਿਜਲੀ ਸੋਧ ਬਿੱਲ 2020 ਰੱਦ ਕੀਤੇ ਜਾਣ। ਆਗੂਆਂ ਨੇ ਸਮੂਹ ਠੇਕਾ ਮੁਲਾਜ਼ਮਾਂ ਨੂੰ 12 ਮਾਰਚ ਨੂੰ ਪਟਿਆਲੇ ਪਹੁੰਚਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਬਲਬੀਰ ਸਿੰਘ, ਅਜੀਤ ਸਿੰਘ, ਸੰਜੀਵ ਕੁਮਾਰ, ਰਜਿੰਦਰ ਸਿੰਘ, ਬੋਧ ਰਾਜ, ਗੁਰਮੀਤ ਸਿੰਘ, ਲਖਵਿੰਦਰ ਸਿੰਘ, ਸਤਵੰਤ ਸਿੰਘ ਅਤੇ ਭੁਪਿੰਦਰ ਸਿੰਘ ਵੀ ਹਾਜ਼ਰ ਸਨ।