- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਕਰਯੋਗ ਹੈ ਕਿ 13 ਜੂਨ ਨੂੰ 14 ਵਾਰਡਾਂ ਦੇ ਨਤੀਜੇ ਐਲਾਨ ਦਿੱਤੇ ਗਏ ਸਨ, ਪਰ ਵਾਰਡ ਨੰਬਰ 6 ਦੇ ਬੂਥ ਨੰਬਰ 9 ਵਿੱਚ ਈਵੀਐੱਮ ਵਿੱਚ ਤਕਨੀਕੀ ਖਰਾਬੀ ਆ ਜਾਣ ਕਾਰਨ ਚੋਣ ਮੁਲਤਵੀ ਕਰ ਦਿੱਤੀ ਗਈ ਸੀ। ਇਸ ਬੂਥ ’ਤੇ ਸੋਮਵਾਰ ਨੂੰ ਦੁਬਾਰਾ ਵੋਟਿੰਗ ਕਰਵਾਈ ਗਈ, ਜਿਸ ਦੌਰਾਨ 73.79 ਫੀਸਦ ਮਤਦਾਨ ਦਰਜ ਕੀਤਾ ਗਿਆ।

ਆਕਾਸ਼, ਪੰਜਾਬੀ ਜਾਗਰਣ, ਦੀਨਾਨਗਰ। ਨਗਰ ਕੌਂਸਲ ਦੀਨਾਨਗਰ ਦੀ ਵਾਰਡ ਨੰਬਰ 6 ਦੀ ਚੋਣ ਦਾ ਨਤੀਜਾ ਐਲਾਨੇ ਜਾਣ ਨਾਲ ਕਾਂਗਰਸ ਨੇ ਕੌਂਸਲ ਵਿੱਚ ਸਪੱਸ਼ਟ ਬਹੁਮਤ ਹਾਸਲ ਕਰ ਲਿਆ ਹੈ। ਕਾਂਗਰਸ ਉਮੀਦਵਾਰ ਸਨੇਹ ਲਤਾ ਨੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੁਮਨ ਕੁਮਾਰੀ ਨੂੰ 193 ਵੋਟਾਂ ਦੇ ਫਰਕ ਨਾਲ ਹਰਾਇਆ। ਇਸ ਜਿੱਤ ਨਾਲ ਕਾਂਗਰਸ ਦੀਆਂ ਕੁੱਲ ਸੀਟਾਂ ਦੀ ਗਿਣਤੀ 8 ਹੋ ਗਈ ਹੈ, ਜਦਕਿ 15 ਵਾਰਡਾਂ ਵਾਲੀ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ ਨੂੰ 6 ਸੀਟਾਂ ਮਿਲੀਆਂ ਹਨ। ਇੱਕ ਸੀਟ ਆਜ਼ਾਦ ਉਮੀਦਵਾਰ ਦੇ ਖਾਤੇ ਵਿੱਚ ਗਈ ਸੀ, ਜਿਸ ਵੱਲੋਂ ਪਹਿਲਾਂ ਹੀ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਜ਼ਿਕਰਯੋਗ ਹੈ ਕਿ 13 ਜੂਨ ਨੂੰ 14 ਵਾਰਡਾਂ ਦੇ ਨਤੀਜੇ ਐਲਾਨ ਦਿੱਤੇ ਗਏ ਸਨ, ਪਰ ਵਾਰਡ ਨੰਬਰ 6 ਦੇ ਬੂਥ ਨੰਬਰ 9 ਵਿੱਚ ਈਵੀਐੱਮ ਵਿੱਚ ਤਕਨੀਕੀ ਖਰਾਬੀ ਆ ਜਾਣ ਕਾਰਨ ਚੋਣ ਮੁਲਤਵੀ ਕਰ ਦਿੱਤੀ ਗਈ ਸੀ। ਇਸ ਬੂਥ ’ਤੇ ਸੋਮਵਾਰ ਨੂੰ ਦੁਬਾਰਾ ਵੋਟਿੰਗ ਕਰਵਾਈ ਗਈ, ਜਿਸ ਦੌਰਾਨ 73.79 ਫੀਸਦ ਮਤਦਾਨ ਦਰਜ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦੁਬਾਰਾ ਮਤਦਾਨ ਦੀ ਪ੍ਰਕਿਰਿਆ ਸ਼ਾਂਤੀਪੂਰਵਕ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮੂਹ ਪੋਲਿੰਗ ਸਟਾਫ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਚੋਣ ਪ੍ਰਕਿਰਿਆ ਸਫਲਤਾਪੂਰਵਕ ਸੰਪੰਨ ਹੋਈ।