ਚਾਰ ਲੇਬਰ ਕੋਡਾਂ ਨੂੰ ਰੱਦ ਨੂੰ ਰੱਦ ਕਰਵਾਉਣ ਲਈ ਲੱਗਣ ਵਾਲੇ ਧਰਨੇ ਸਬੰਧੀ ਕੀਤੀ ਵਿਚਾਰ-ਚਰਚਾ
ਚਾਰ ਲੇਬਰ ਕੋਡਾਂ ਨੂੰ ਰੱਦ ਨੂੰ ਰੱਦ ਕਰਵਾਉਣ ਲਈ ਲੱਗਣ ਵਾਲੇ ਧਰਨੇ ਸਬੰਧੀ ਕੀਤੀ ਵਿਚਾਰ ਚਰਚਾ
Publish Date: Sat, 07 Mar 2026 04:36 PM (IST)
Updated Date: Sun, 08 Mar 2026 04:03 AM (IST)

ਜੀਆਰਪੀ- ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਇਫਟੂ ਦੇ ਆਗੂ। ਸਰਬਜੀਤ ਚਾਹਲ, ਪੰਜਾਬੀ ਜਾਗਰਣ ਗੁਰਦਾਸਪੁਰ : ਇੰਡੀਅਨ ਫੈੱਡਰੇਸ਼ਨ ਆਫ ਟਰੇਡ ਯੂਨੀਅਨਜ਼, ਪੇਂਡੂ ਮਜ਼ਦੂਰ ਯੂਨੀਅਨ ਤੇ ਮੈਮੋਕਰੇਟਿਵ ਮੁਲਾਜ਼ਮ ਫੈਡਰੇਸ਼ਨ ਦੀ ਅਗਵਾਈ ਹੇਠ ਚਾਰ ਲੇਬਰ ਕੋਡਾਂ ਨੂੰ ਰੱਦ ਕਰਵਾਉਣ, ਬਿਜਲੀ ਸੋਧ ਬਿੱਲ 2025 ਨੂੰ ਵਾਪਸ ਕਰਵਾਉਣ, ਘੱਟੋ ਘੱਟ ਉਜਰਤ ਲਾਗੂ ਕਰਵਾਉਣ ਅਤੇ ਮਨਰੇਗਾ ਸਕੀਮ ਦੀ ਥਾਂ ਨਵਾਂ ਕਾਨੂੰਨ ਜੀ ਰਾਮ ਜੀ ਵਿਰੁੱਧ ਲਾਮਬੰਦੀ ਕਰਨ ਲਈ ਇਫਟੂ ਆਗੂਆਂ ਵੱਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਰਾਜ ਬਹਿਰਾਮਪੁਰ, ਜੋਗਿੰਦਰ ਪਾਲ ਘੁਰਾਲਾ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ, ਮੇਜ਼ਰ ਸਿੰਘ ਕੋਟ ਟੋਡਰ ਮੱਲ, ਸੱਜਣ ਸਿੰਘ ਅਤੇ ਰੂਪ ਲਾਲ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਬਲਵਿੰਦਰ ਕੌਰ ਰਾਵਲਪਿੰਡੀ ਨੇ ਕਿਹਾ ਕਿ ਬਿਜਲੀ ਸੋਧ ਬਿੱਲ ਪਾਸ ਹੋਣ ਨਾਲ ਪ੍ਰੀਅ ਪੇਡ ਮੀਟਰ ਲਗਾਏ ਜਾਣਗੇ ਜਿਸ ਨਾਲ ਬਿਜਲੀ ਦੀਆਂ ਕੀਮਤਾਂ ਚ ਵਾਧਾ ਹੋਵੇਗਾ। ਵੰਡ ਪ੍ਰਣਾਲੀ ਵਿੱਚ ਨਿੱਜੀ ਕੰਪਨੀਆਂ ਦਾ ਦਾਖਲਾ ਹੋਵੇਗਾ ਅਤੇ ਪੱਕੇ ਰੁਜ਼ਗਾਰ ਦਾ ਉਜਾੜਾ ਹੋਵੇਗਾ। ਉਨ੍ਹਾਂ ਕਿਹਾ ਕਿ ਚਾਰ ਲੇਬਰ ਕੋਡ ਕਾਨੂੰਨ ਲਾਗੂ ਹੋਣ ਨਾਲ ਜਥੇਬੰਦ ਹੋਣ, ਸੰਘਰਸ਼ ਕਰਨ ਤੇ ਰੋਕਾਂ ਲੱਗਣਗੀਆਂ, ਅੱਠ ਘੰਟੇ ਤੋਂ 12 ਘੰਟੇ ਕੰਮ ਦੀ ਦਿਹਾੜੀ ਲਾਗੂ ਹੋਵੇਗੀ। ਆਗੂਆਂ ਕਿਹਾ ਕਿ ਮਨਰੇਗਾ ਕਾਨੂੰਨ ਦੇ ਨਾਂ ਦੀ ਤਬਦੀਲੀ ਹੀ ਨਹੀਂ ਕੀਤੀ ਬਲਕਿ ਇਸ ਦਾ ਪੱਕੇ ਤੌਰ ਤੇ ਭੋਗ ਪਾਉਣ ਦੀ ਕੇਂਦਰ ਵੱਲੋਂ ਤਿਆਰੀ ਹੈ। ਨਿੱਜੀਕਰਨ ਦੀਆਂ ਨੀਤੀਆਂ ਨੂੰ ਮੋੜਾ ਦੇਣ ਲਈ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਵੱਲੋਂ 22 ਮਾਰਚ ਨੂੰ ਲੁਧਿਆਣਾ ਵਿਖੇ ਸਾਂਝੇ ਤੌਰ ਤੇ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਧਰਨਾ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।