ਜ਼ਿਲ੍ਹਾ ਗਾਈਡੈਂਸ ਕੌਂਸਲਰ ਵੱਲੋਂ ਬਟਾਲਾ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਬਲਾਕ ਬਟਾਲਾ ਦੇ ਵੱਖ-ਵੱਖ ਸਕੂਲਾਂ ਦਾ ਦੌਰਾ
Publish Date: Sat, 21 Nov 2026 05:19 PM (IST)
Updated Date: Sat, 21 Nov 2026 05:22 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ), ਗੁਰਦਾਸਪੁਰ ਪਰਮਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਬਲਾਕ ਬਟਾਲਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਨੂੰ ਕਰੀਅਰ ਮਾਰਗਦਰਸ਼ਨ, ਕਿੱਤਾ ਮੁਖੀ ਕੋਰਸਾਂ, ਪ੍ਰਤੀਯੋਗੀ ਪ੍ਰੀਖਿਆਵਾਂ, ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਪੋਕਸੋ ਐਕਟ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਮੁਕੇਸ਼ ਵਰਮਾ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਨੂੰ ਆਪਣੇ ਜੀਵਨ ਦੇ ਉਦੇਸ਼ ਨਿਰਧਾਰਤ ਕਰਨ, ਆਪਣੇ ਟੀਚੇ ਪ੍ਰਤੀ ਕੇਂਦਰਿਤ ਰਹਿਣ, ਅਨੁਸ਼ਾਸਨ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ ਅਤੇ ਪੜ੍ਹਾਈ ਵਿੱਚ ਨਿਰੰਤਰਤਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਉਪਲਬਧ ਸਿੱਖਿਆ ਅਤੇ ਰੋਜ਼ਗਾਰ ਦੇ ਵੱਖ-ਵੱਖ ਮੌਕਿਆਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬਲਾਕ ਗਾਈਡੈਂਸ ਕੌਂਸਲਰ ਪਰਮਜੀਤ ਸਿੰਘ ਅਤੇ ਪ੍ਰਵੇਸ਼ ਕੁਮਾਰ ਵੀ ਮੌਜੂਦ ਸਨ।