ਜ਼ਿਲ੍ਹਾ ਗਾਈਡੈਂਸ ਕੌਂਸਲਰ ਵੱਲੋਂ ਬਲਾਕ ਧਿਆਨਪੁਰ ਦੇ ਸਕੂਲਾਂ ਦਾ ਦੌਰਾ ਜ਼ਿਲ੍ਹਾ ਗਾਈਡੈਂਸ ਕੌਂਸਲਰ ਵੱਲੋਂ ਬਲਾਕ ਧਿਆਨਪੁਰ ਦੇ ਵੱਖ-਼ਵੱਖ ਸਕੂਲਾਂ ਦਾ ਦੌਰਾ
Publish Date: Wed, 18 Nov 2026 06:31 PM (IST)
Updated Date: Thu, 19 Nov 2026 04:07 AM (IST)
ਫੋਟੋ: 18ਬੀਟੀਐਲ24 ਇਕ ਸਕੂਲ ਵਿਚ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਮੁਕੇਸ਼ ਵਰਮਾ, ਨਾਲ ਹਨ ਸਕੂਲ ਅਧਿਆਪਕ ਵਰਗ। ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਰਾਜੇਸ਼ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਬਲਾਕ ਧਿਆਨਪੁਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਸਿੱਖਿਆ, ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਅਤੇ ਆਉਣ ਵਾਲੀਆਂ ਪ੍ਰਯੋਗੀ ਪ੍ਰੀਖਿਆਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੇ ਕੇ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮੁਕੇਸ਼ ਵਰਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਕਾਰੀ ਹਾਈ ਸਕੂਲ ਧਰਮਕੋਟ ਬੱਗਾ, ਸਰਕਾਰੀ ਹਾਈ ਸਕੂਲ ਦਾਲਮ ਅਤੇ ਸਰਕਾਰੀ ਹਾਈ ਸਕੂਲ ਜੌੜਾ ਸਿੰਘਾ ਸਮੇਤ ਬਲਾਕ ਦੇ ਹੋਰਨਾਂ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਨੂੰ ਭਵਿੱਖ ਦੀ ਪੜ੍ਹਾਈ ਅਤੇ ਕਰੀਅਰ ਸਬੰਧੀ ਸਹੀ ਫ਼ੈਸਲੇ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਆਪਣੇ ਪਰਿਵਾਰਾਂ ਅਤੇ ਸਮਾਜ ਵਿੱਚ ਵੀ ਨਸ਼ਾ ਵਿਰੋਧੀ ਜਾਗਰੂਕਤਾ ਫੈਲਾਉਣ ਅਤੇ ਇੱਕ ਸਿਹਤਮੰਦ, ਸਿੱਖਿਅਤ ਤੇ ਨਸ਼ਾ ਮੁਕਤ ਸਮਾਜ ਦੀ ਉਸਾਰੀ ਵਿੱਚ ਆਪਣੀ ਭੂਮਿਕਾ ਨਿਭਾਉਣ।ਇਸ ਮੌਕੇ ਬਲਾਕ ਗਾਈਡੈਂਸ ਕੌਂਸਲਰ ਧਿਆਨਪੁਰ ਸਰਬਜੀਤ ਸਿੰਘ ਚੱਠਾ ਅਤੇ ਬਲਾਕ ਧਿਆਨਪੁਰ ਦੇ ਬਲਾਕ ਨੋਡਲ ਅਫ਼ਸਰ ਨਵਦੀਪ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਤੋਂ ਇਲਾਵਾ ਮੁੱਖ ਅਧਿਆਪਕ ਸੁਭਾਸ਼ ਚੰਦਰ, ਗਾਈਡੈਂਸ ਕੌਂਸਲਰ ਬਿਕਰਮਜੀਤ, ਜਸਪਾਲ ਸਿੰਘ, ਆਸ਼ਾ ਸਿੰਘ ਸਮੇਤ ਹੋਰ ਅਧਿਆਪਕ ਵੀ ਹਾਜ਼ਰ ਸਨ।