ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕਰਨ 'ਤੇ ਜ਼ੋਰ
Publish Date: Tue, 25 Aug 2026 05:22 PM (IST)
Updated Date: Tue, 25 Aug 2026 05:24 PM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ: ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। ਇਸ ਮੌਕੇ ਸਿਵਲ ਸਰਜਨ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਨੇ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾਵੇ। ਜ਼ਿਲ੍ਹਾ ਅਤੇ ਸਬ-ਡਿਵੀਜ਼ਨਲ ਹਸਪਤਾਲਾਂ ਦੇ ਨਾਲ-ਨਾਲ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ। ਸਿਵਲ ਸਰਜਨ ਨੇ ਕਿਹਾ ਕਿ ਅੱਜ-ਕੱਲ੍ਹ ਬਰਸਾਤ ਦੇ ਕਾਰਨ ਮੱਛਰ ਜਨਿਤ ਰੋਗਾਂ ਦੇ ਫੈਲਣ ਦਾ ਖ਼ਤਰਾ ਵੱਧ ਗਿਆ ਹੈ। ਸਮੂਹ ਸਿਹਤ ਮੁਲਾਜ਼ਮਾਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਡੇਂਗੂ, ਮਲੇਰੀਆ ਆਦਿ ਦੀ ਰੋਕਥਾਮ ਲਈ ਹਰ ਸੋਮਵਾਰ ਅਤੇ ਸ਼ੁੱਕਰਵਾਰ ਗਤੀਵਿਧੀਆਂ ਕੀਤੀਆਂ ਜਾਣ। ਬੁਖ਼ਾਰ ਦੇ ਕੇਸਾਂ ਦੀ ਟੈਸਟਿੰਗ ਕਰਵਾਈ ਜਾਵੇ। ਟੈਸਟਿੰਗ ਲਈ ਆਰਡੀਟੀ (ਰੈਪਿਡ ਡਾਇਗਨੌਸਟਿਕ ਟੈਸਟ) ਦਾ ਵੀ ਇਸਤੇਮਾਲ ਕੀਤਾ ਜਾਵੇ। ਮੱਛਰ ਦੇ ਖਾਤਮੇ ਲਈ ਸਪਰੇਅ ਅਤੇ ਫੌਗਿੰਗ ਦਾ ਪ੍ਰਬੰਧ ਕੀਤਾ ਜਾਵੇ। ਜਾਗਰੂਕਤਾ ਲਈ ਅਨਾਊਂਸਮੈਂਟ ਕਰਵਾਈ ਜਾਵੇ। ਸਿਵਲ ਸਰਜਨ ਨੇ ਕਿਹਾ ਕਿ ਸਰਕਾਰ ਨੇ ਕੈਂਸਰ ਨੂੰ ਨੋਟੀਫਾਈਡ ਡਿਜ਼ੀਜ਼ ਐਲਾਨ ਕੀਤਾ ਹੈ। ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਸੰਸਥਾਵਾਂ ਲਈ ਇਹ ਲਾਜ਼ਮੀ ਹੈ ਕਿ ਕੈਂਸਰ ਦੇ ਨਵੇਂ ਮਿਲੇ ਕੇਸਾਂ ਦੀ ਰਿਪੋਰਟ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗਰਭਵਤੀ ਮਾਵਾਂ ਦਾ ਮਹੀਨਾਵਾਰ ਚੈੱਕਅੱਪ ਯਕੀਨੀ ਬਣਾਇਆ ਜਾਵੇ। ਏਐੱਨਸੀ (ਐਂਟੀਨੇਟਲ ਕੇਅਰ) ਰਜਿਸਟ੍ਰੇਸ਼ਨ 100 ਫ਼ੀਸਦੀ ਹੋਵੇ। ਮਰੀਜ਼ਾਂ ਦੀ ਸਹੂਲਤ ਨੂੰ ਤਰਜੀਹ ਦਿੱਤੀ ਜਾਵੇ। ਇਸ ਮੌਕੇ ਸਹਾਇਕ ਸਿਵਲ ਸਰਜਨ ਗੁਰਦਾਸਪੁਰ ਡਾ. ਪ੍ਰਭਜੋਤ ਕੌਰ ਕਲਸੀ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਨਵਦੀਪ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਮੇਸ਼ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਵਿੰਮੀ ਮਹਾਜਨ, ਡਾਕਟਰ ਅਮਰਦੀਪ ਸਿੰਘ ਬੈਂਸ, ਏਸੀਐੱਫ ਡਾਕਟਰ ਜੀਐੱਸ ਪੰਨੂ, ਡਾਕਟਰ ਲਖਵਿੰਦਰ ਸਿੰਘ, ਡਾ. ਰਵਿੰਦਰ ਸਿੰਘ, ਡਾ. ਵਰਿੰਦਰ ਮੋਹਨ, ਡਾਕਟਰ ਜਸਵਿੰਦਰ ਸਿੰਘ, ਡਾਕਟਰ ਲਲਿਤ ਮੋਹਨ, ਡਾਕਟਰ ਹੇਮ ਲਤਾ, ਡਾਕਟਰ ਅੰਕੁਰ ਕੌਸ਼ਲ, ਡਾਕਟਰ ਸਤਿੰਦਰ ਸੈਣੀ, ਡਾਕਟਰ ਪਰਜੀਤ ਕੌਰ, ਡਾਕਟਰ ਸੰਦੀਪ ਸਿੰਘ, ਜ਼ਿਲ੍ਹਾ ਐਪੀਡੈਮੋਲੋਜਿਸਟ ਡਾਕਟਰ ਮਧੂ, ਡਾ. ਵੰਦਨਾ ਆਦਿ ਹਾਜ਼ਰ ਸਨ।