- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦਾਸਪੁਰ ਵਿਖੇ 'ਨਸ਼ਾ ਮੁਕਤੀ ਮੋਰਚਾ' ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ

ਗੁਰਦਾਸਪੁਰ ਵਿਖੇ 'ਨਸ਼ਾ ਮੁਕਤੀ ਮੋਰਚਾ' ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ
ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਮਜ਼ਬੂਤ ਇੱਛਾ ਸ਼ਕਤੀ ਨਾਲ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਤਹਿਤ 'ਨਸ਼ਾ ਮੁਕਤੀ ਮੋਰਚਾ' ਦੀ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਸਥਾਨਕ ਗੋਲਡਨ ਗਰੁੱਪ ਆਫ ਇੰਸਟੀਚਿਊਟ, ਹਰਦੋਛੰਨੀ ਰੋਡ ਗੁਰਦਾਸਪੁਰ ਵਿਖੇ ਕੀਤੀ ਗਈ।
ਇਸ ਮੌਕੇ ਜ਼ੋਨ ਕੁਆਰਡੀਨੇਟਰ ਦੀਕਸ਼ਨ ਧਵਨ, ਜ਼ੋਨ ਵਾਈਸ ਕੁਆਰਡੀਨੇਟਰ ਅਤੇ ਹਲਕਾ ਇੰਚਾਰਜ ਪਠਾਨਕੋਟ ਰੋਹਿਤ ਸਿਆਲ, ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ, ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਕੁਆਰਡੀਨੇਟਰ ਡਾ. ਅਰਸ਼ਦੀਪ ਸਿੰਘ, ਜ਼ਿਲ੍ਹਾ ਵਾਈਸ ਕੁਆਰਡੀਨੇਟਰ ਅਨਮੋਲਜੋਤ ਸਿੰਘ ਰੰਧਾਵਾ, ਦਵਿੰਦਰ ਚੌਧਰੀ ਐੱਸ.ਪੀ (ਆਪਰੇਸ਼ਨ) ਗੁਰਦਾਸਪੁਰ, ਨਵਜੋਤ ਸਿੰਘ ਐੱਸ ਪੀ (ਐੱਚ) ਬਟਾਲਾ, ਐੱਸਡੀਐੱਮ ਅਸ਼ੋਕ ਕੁਮਾਰ ਸਮੂਹ ਡੀਐੱਸਪੀਜ਼, ਡਾ. ਮਹੇਸ਼ ਪ੍ਰਭਾਕਰ ਸਿਵਲ ਸਰਜਨ, ਐੱਸਐੱਸਐੱਮ ਕਾਲਜ ਦੀਨਾਨਗਰ, ਗੋਲਡਨ ਗਰੁੱਪ ਇੰਸਟੀਚਿਊਟ ਦੇ ਐੱਮ ਡੀ ਮੋਹਿਤ ਮਹਾਜਨ, ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ ਸਮੇਤ ਸਮੂਹ ਵਿਧਾਨ ਸਭਾ ਹਲਕਿਆ ਦੇ ਕੋਆਰਡੀਨੇਟਰ , ਹਲਕਾ ਵਾਈਸ ਕੋਆਰਡੀਨੇਟਰ ਅਤੇ ਬਲਾਕ ਵਾਈਸ ਕੋਆਰਡੀਨੇਟਰ ਆਦਿ ਮੌਜੂਦ ਸਨ।
ਇਸ ਮੌਕੇ ਵੱਖ -ਵੱਖ ਵਿਧਾਨ ਸਭਾ ਹਲਕਿਆਂ ਵਿਚ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੁਆਰਡੀਨੇਟਰਾਂ, ਵਾਈਸ ਕੁਆਰਡੀਨੇਟਰਾਂ ਅਤੇ ਬਲਾਕ ਕੁਆਰਡੀਨੇਟਰਾਂ ਨੂੰ ਸੰਬੋਧਨ ਕਰਦਿਆ ਰੋਹਿਤ ਸਿਆਲ ਜ਼ੋਨ ਵਾਈਸ ਕੁਆਰਡੀਨੇਟਰ ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੀ ਸਮੁੱਚੀ ਟੀਮ ਨੂੰ ਕਿਹਾ ਕਿ ਤੁਸੀ ਪੰਜਾਬ ਦੇ ਹਮਦਰਦ ਹੋ, ਜੋ ਨਸ਼ਿਆਂ ਨੂੰ ਖਤਮ ਕਰਨ ਲਈ ਜ਼ਮੀਨੀ ਪੱਧਰ ‘ਤੇ ਸ਼ਲਾਘਾਯੋਗ ਕੰਮ ਕਰ ਰਹੇ ਹੋ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿੱਚ ਨਸ਼ਿਆਂ ਨੂੰ ਖਤਮ ਕਰਨ ਦਾ ਤਹੱਈਆ ਕੀਤਾ ਗਿਆ ਹੈ ਅਤੇ ਇਸ ਲਈ ਜ਼ਮੀਨੀ ਪੱਧਰ ‘ਤੇ ਕੀਤਾ ਗਿਆ ਕੰਮ ਨਜ਼ਰ ਆ ਰਿਹਾ ਹੈ। ਪੰਜਾਬ ਸਰਕਾਰ ਵੱਲੋ ਨਾ ਕੇਵਲ ਨਸ਼ਾਂ ਤਸਕਰਾਂ ਖਿਲਾਫ ਲੜਾਈ ਲੜੀ ਜਾ ਰਹੀ ਹੈ ਬਲਕਿ ਨਸ਼ਾ ਗ੍ਰਸਤ ਪੀੜਤ ਲੋਕਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸਪੱਸ਼ਟ ਸੰਦੇਸ਼ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਕਿਸੇ ਕਿਸਮ ਦੀ ਰਿਆਇਤ ਨਹੀਂ ਵਰਤੀ ਜਾਵੇਗੀ। ਜਿਸ ਦੇ ਚੱਲਦਿਆ ਯੁੱਧ ਨਸ਼ਿਆ ਵਿਰੁੱਧ ਤਹਿਤ ਹਜ਼ਾਰਾ ਨਸ਼ਾ ਤਸਕਰ ਗ੍ਰਿਫਤਾਰ ਕੀਤੇ ਗਏ ਹਨ ਅਤੇ ਐੱਫਆਈਆਰ ਦਰਜ ਕੀਤੀ ਗਈਆ ਹਨ।
ਇਸ ਮੌਕੇ ਡਾ. ਮਹਿਤਾਬ ਸਿੰਘ ਐੱਸਐੱਸਪੀ ਬਟਾਲਾ ਨੇ ਕਿਹਾ ਕਿ ਯੁੱਧ ਨਸ਼ਿਆ ਵਿਰੁੱਧ ਮਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਰੁਖ ਅਪਣਾਇਆ ਗਿਆ ਹੈ ਅਤੇ ਨਸ਼ਿਆ ਦੇ ਜਾਲ ਵਿੱਚ ਫਸੇ ਲੋਕਾ ਦਾ ਇਲਾਜ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਬਟਾਲਾ ਪੁਲਿਸ ਵਲੋਂ 1100 ਮੁਲਜ਼ਮਾਂ 'ਤੇ ਐੱਫ ਆਈ ਦਰਜ ਕੀਤੀਆਂ ਗਈਆਂ ਹਨ ਅਤੇ 1800 ਮੁਲਜ਼ਮਾਂ ਨੂੰ ਐੱਨਡੀਪੀਐੱਸ ਐਕਟ ਤਹਿਤ ਗਿਰਫ਼ਤਾਰ ਕੀਤੀ ਗਿਆ ਹੈ ਅਤੇ ਕਰੀਬ 1 ਕਰੋੜ ਰੁਪਏ ਦੀ ਲਾਗਤ ਵਾਲੀ ਸੰਪਤੀ ਫਰੀਜ਼ ਕੀਤੀ ਗਈ ਹੈ। ਆਨਲਾਈਨ ਐਪ 'ਤੇ ਦਰਜ 535 ਸ਼ਿਕਾਇਤਾਂ ਦਾ ਨਿਪਟਾਰਾ ਕੀਤ ਗਿਆ ਹੈ। ਇਸ ਮੌਕੇ ਦੇਵਿੰਦਰ ਚੌਧਰੀ ਐੱਸ.ਪੀ (ਆਪਰੇਸ਼ਨ) ਗੁਰਦਾਸਪੁਰ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਨਸ਼ਿਆ ਦਾ ਕਾਰੋਬਾਰ ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਵਲੋਂ ਇਸ ਸਾਲ 810 ਮੁਲਜ਼ਮਾਂ'ਤੇ ਐੱਫ ਆਈ ਦਰਜ ਕੀਤੀਆਂ ਗਈਆਂ ਹਨ ਅਤੇ 1010 ਮੁਲਜ਼ਮਾਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ। ਕਰੀਬ 23 ਕਿਲੋਗਰਾਮ ਹੀਰੋਇਨ ਸਮੇਤ ਨਸ਼ੀਲੇ ਪਦਾਰਥ ਜਬਤ ਕੀਤੇ ਗਏ ਹਨ। ਇਸ ਮੌਕੇ ਨਸ਼ਾ ਮੁਕਤੀ ਮੋਰਚੇ ਦੇ ਵੱਖ- ਵੱਖ ਹਲਕਿਆ ਦੇ ਕੋਆਰਡੀਨੇਟਰਾਂ ਅਤੇ ਵਾਈਸ ਕੋਆਰਡੀਨੇਟਰਾਂ ਅਤੇ ਬਲਾਕ ਕੋਆਰਡੀਨੇਟਰਾਂ ਵੱਲੋਂ ਫੀਡਬੈਕ ਦਿੱਤੀ ਗਈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੀ ਟੀਮ ਵੱਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ ਲੋਕਾਂ ਨੂੰ ਨਸ਼ਿਆ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।