- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੋਟਰ ਜਾਗਰੂਕਤਾ ਨਾਲ ਸਬੰਧਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਜ਼ਿਲ੍ਹਾ ਪੱਧਰੀ ਸਵੀਪ ਕਾਨਫਰੰਸ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਤੇ ਜ਼ਿਲ੍ਹਾ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਦੇ ਸਹਿਯੋਗ ਨਾਲ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਆਰਡੀਖੋਸਲਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹੇ ਦੇ ਸਮੂਹ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ/ਹੈੱਡਮਾਸਟਰਾਂ ਤੇ ਈਐੱਲਐੱਲਸੀ ਇੰਚਾਰਜਾਂ ਨਾਲ ਜ਼ਿਲ੍ਹਾ ਪੱਧਰੀ ਸਵੀਪ ਕਾਨਫਰੰਸ ਕਰਵਾਈ ਗਈ। ਇਸ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਪਰਮਜੀਤ, ਸਹਾਇਕ ਜ਼ਿਲਾ ਨੋਡਲ ਅਫਸਰ ਸਵੀਪ ਡਾਕਟਰ ਪਰਮਜੀਤ ਸਿੰਘ ਕਲਸੀ ਨੈਸ਼ਨਲ ਐਵਾਰਡੀ, ਜ਼ਿਲ੍ਹਾ ਸਵੀਪ ਟੀਮ ਮੈਂਬਰ ਪ੍ਰਿੰਸੀਪਲ ਰਕੇਸ਼ ਗੁਪਤਾ ਅਤੇ ਸੋਸ਼ਲ ਮੀਡੀਆ ਇੰਚਾਰਜ ਸਵੀਪ ਗਗਨਦੀਪ ਸਿੰਘ ਵੱਲੋਂ ਬਤੌਰ ਸਵੀਪ ਰਸੋਰਸ ਪਰਸਨ ਵੋਟਰ ਜਾਗਰੂਕਤਾ 'ਤੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵੱਖ-ਵੱਖ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਤੇ ਕਾਲਜਾਂ ਦੀਆਂ ਸੰਸਥਾਵਾਂ ਦੇ ਮੁਖੀਆਂ/ਈਐੱਲਸੀ ਇੰਚਾਰਜਾਂ ਨੂੰ ਮੌਕੇ 'ਤੇ ਆਨਲਾਈਨ ਵੋਟਰ ਰਜਿਸਟਰੇਸ਼ਨ ਅਤੇ ਆਨਲਾਈਨ ਈਐੱਲਸੀ ਰਜਿਸਟ੍ਰੇਸ਼ਨ ਦੀਆਂ ਵੀਡੀਓ ਪੇਸ਼ਕਾਰੀਆਂ ਰਾਹੀਂ ਡੈਮੋ ਵੀ ਦਿੱਤੀ ਗਈ। ਇਸ ਮੌਕੇ ਪਰਮਜੀਤ ਕੌਰ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕਰਨ ਹਿੱਤ ਸਕੂਲਾਂ ਤੇ ਕਾਲਜਾਂ ਵਿੱਚ ਪੜ੍ਹਦੇ 18 ਸਾਲ ਅਤੇ ਇਸ ਤੋਂ ਵੱਧ ਦੇ ਰਹਿ ਗਏ ਵਿਦਿਆਰਥੀਆਂ ਦੀਆਂ ਵੋਟਾਂ ਹਰ ਹਾਲਤ ਵਿੱਚ ਬਣਾਈਆਂ ਜਾਣ ਅਤੇ ਸਕੂਲ ਤੇ ਕਾਲਜਾਂ ਵਿੱਚ ਚੱਲ ਰਹੇ ਈਐੱਲਸੀ ਕਲੱਬ ਹਰ ਹਾਲਤ ਵਿੱਚ ਭਾਰਤ ਦੇ ਚੋਣ ਕਮਿਸ਼ਨਰ ਦੀ ਸਾਈਟ ’ਤੇ ਰਜਿਸਟਰ ਕੀਤੇ ਜਾਣ। ਇਸ ਦੌਰਾਨ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਡਾ. ਪਰਮਜੀਤ ਸਿੰਘ ਕਲਸੀ, ਸਵੀਪ ਮੈਂਬਰ ਪ੍ਰਿੰਸੀਪਲ ਰਾਕੇਸ਼ ਗੁਪਤਾ, ਸਵੀਪ ਸੋਸ਼ਲ ਮੀਡੀਆ ਇੰਚਾਰਜ ਗਗਨਦੀਪ ਸਿੰਘ ਵੱਲੋਂ ਸਮੁੱਚੀਆਂ ਸਰਗਰਮੀਆਂ ਨੂੰ ਸ਼ੋਸ਼ਲ ਮੀਡੀਆ ਪਲੇਟਫ਼ਾਰਮਾਂ ਤੇ ਅਪਲੋਡ ਕਰਨ ਲਈ ਕਿਹਾ ਗਿਆ ਤਾਂ ਜੋ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਦੌਰਾਨ ਮੰਚ ਸਕੱਤਰ ਦੀ ਭੂਮਿਕਾ ਜ਼ਿਲ੍ਹਾ ਸਵੀਪ ਮੈਂਬਰ ਰਜਨੀ ਸੋਢੀ ਵੱਲੋਂ ਨਿਭਾਈ ਗਈ। ਇਸ ਮੌਕੇ ਤਹਿਸੀਲਦਾਰ ਅਰਜਨ ਸਿੰਘ ਤੇ ਹਲਕਾ ਸਵੀਪ ਟੀਮਾਂ ਵੀ ਹਾਜ਼ਰ ਸਨ।