ਮੰਡੀਆਂ 'ਚ ਝੋਨੇ ਦੀ ਖ਼ਰੀਦ ਨੇ ਫੜੀ ਰਫ਼ਤਾਰ: 4,56,332 ਮੀਟਰਕ ਟਨ ਝੋਨਾ ਖ਼ਰੀਦਿਆ, ਕਿਸਾਨਾਂ ਨੂੰ ਮਿਲੇ 942.15 ਕਰੋੜ ਰੁਪਏ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਤੱਕ ਜ਼ਿਲੇ ਭਰ ਦੀਆਂ ਮੰਡੀਆਂ ਵਿਚ 466357 ਮੀਟਰਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ, ਜਿਸ ਵਿਚੋਂ 456332 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ।
Publish Date: Wed, 21 Oct 2026 01:12 PM (IST)
Updated Date: Wed, 21 Oct 2026 01:13 PM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ - ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਤੱਕ ਜ਼ਿਲੇ ਭਰ ਦੀਆਂ ਮੰਡੀਆਂ ਵਿਚ 466357 ਮੀਟਰਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ, ਜਿਸ ਵਿਚੋਂ 456332 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ।
ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦੇ ਝੋਨੇ ਬਾਰੇ ਦੱਸਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਨਗਰੇਨ ਵਲੋਂ ਸਭ ਤੋਂ ਵੱਧ 188168 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਇਸੇ ਤਰ੍ਹਾਂ ਮਾਰਕਫੈੱਡ ਵਲੋਂ 122967 ਮੀਟਰਕ ਟਨ, ਪਨਸਪ ਵਲੋਂ 87466 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 57731 ਮੀਟਰਕ ਟਨ ਤੇ ਐੱਫ ਸੀ ਆਈ ਅਤੇ ਨਿੱਜੀ ਟਰੇਡਰਾਂ ਵਲੋਂ 0 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਕਿਹਾ ਕਿ ਝੋਨੇ ਦੀ ਲਿਫ਼ਟਿੰਗ ਵੀ ਨਾਲ਼ੋਂ ਨਾਲ ਯਕੀਨੀ ਬਣਾਈ ਗਈ ਹੈ ਜਿਸ ਤਹਿਤ ਨਿਰਧਾਰਤ 72 ਘੰਟੇ ਦੇ ਸਮੇੰ ਅੰਦਰ ਚੁਕਾਈ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵਲੋਂ ਝੋਨੇ ਨੂੰ ਵੇਚਣ ਤੇ ਮਿੱਥੇ ਸਮੇਂ ਦੇ ਅੰਦਰ-ਅੰਦਰ ਅਦਾਇਗੀ ਯਕੀਨੀ ਬਣਾਉਨ ਦੇ ਸਦਕਾ ਹੁਣ ਤੱਕ 942.15 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ ਅਤੇ ਝੋਨੇ ਦੀ ਕਟਾਈ ਸ਼ਾਮ ਵੇਲੇ ਨਾ ਕਰਨ ਅਤੇ ਐਸ.ਐਮ.ਐਸ ਨਾਲ ਲੈਸ ਵਾਲੀਆਂ ਮਸ਼ੀਨਾਂ ਦੇ ਨਾਲ ਹੀ ਕਟਾਈ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ। ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।