ਸੁਖਬੀਰ ਬਾਦਲ ਨੂੰ ਮਿਲੇ ਜ਼ਿਲ੍ਹਾ ਪ੍ਰਧਾਨ ਘੁੰਮਣ ਅਤੇ ਸਾਬਕਾ ਚੇਅਰਮੈਨ ਚੀਮਾ
ਸੁਖਬੀਰ ਬਾਦਲ ਨੂੰ ਮਿਲੇ ਜ਼ਿਲ੍ਹਾ ਪ੍ਰਧਾਨ ਘੁੰਮਣ ਅਤੇ ਸਾਬਕਾ ਚੇਅਰਮੈਨ ਚੀਮਾ
Publish Date: Wed, 18 Nov 2026 04:36 PM (IST)
Updated Date: Thu, 19 Nov 2026 04:01 AM (IST)
ਫੋਟੋ: 18ਬੀਟੀਐਲ04 ਸੁਖਬੀਰ ਬਾਦਲ ਨਾਲ ਮੁਲਾਕਾਤ ਦੌਰਾਨ ਲਖਵਿੰਦਰ ਸਿੰਘ ਘੁੰਮਣ ਤੇ ਕੁਲਵੰਤ ਸਿੰਘ ਚੀਮਾ। ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਅਤੇ ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ ਵੱਲੋਂ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨ ਬਾਰੇ ਵੀ ਚਰਚਾ ਹੋਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ ਅਤੇ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਅਗਲੇ ਮੁੱਖ ਮੰਤਰੀ ਬਣਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਖੁਸ਼ਹਾਲੀ ਅਤੇ ਤਰੱਕੀ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ। ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹਰ ਵਰਗ ਨੂੰ ਸੁੱਖ-ਸਹੂਲਤਾਂ ਦਿੱਤੀਆਂ ਜਾਣਗੀਆਂ।