ਜ਼ਿਲ੍ਹਾ ਪ੍ਰਧਾਨ ਘੁੰਮਣ ਤੇ ਸਾਥੀਆਂ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ ਜ਼ਿਲ੍ਹਾ ਪ੍ਰਧਾਨ ਘੁੰਮਣ ਤੇ ਸਾਥੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਭਰਵਾਂ ਸਵਾਗਤ
Publish Date: Thu, 17 Sep 2026 08:32 PM (IST)
Updated Date: Thu, 17 Sep 2026 08:32 PM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ 539ਵੇਂ ਸਾਲਾਨਾ ਵਿਆਹ ਪੁਰਬ ਨੂੰ ਸਮਰਪਿਤ ਤਿੰਨ ਦਿਨ ਚੱਲਣ ਵਾਲੇ ਸਾਲਾਨਾ ਜੋੜ ਮੇਲੇ ਮੌਕੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਚੱਲੇ ਮਹਾਨ ਨਗਰ ਕੀਰਤਨ ਦਾ ਸ੍ਰੀ ਹਰਗੋਬਿੰਦਪੁਰ ਹਲਕੇ ਦੇ ਇਲਾਕੇ ਵਿੱਚ ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਤੇ ਉਨ੍ਹਾਂ ਦੇ ਸੀਨੀਅਰ ਸਾਥੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਨੇ ਬੀਤੀ ਰਾਤ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਰਾਮ ਕੀਤਾ, ਜਿਸ ਉਪਰੰਤ ਦੂਜੇ ਦਿਨ ਨਗਰ ਕੀਰਤਨ ਬਟਾਲਾ ਲਈ ਰਵਾਨਾ ਹੋਇਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਤੇ ਸਾਥੀਆਂ ਵੱਲੋਂ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਸੰਗਤਾਂ ਵੱਲੋਂ ਵੀ ਨਗਰ ਕੀਰਤਨ ਦਾ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਬਟਾਲਾ ਦੀ ਧਰਤੀ ਬਹੁਤ ਹੀ ਭਾਗਾਂ ਵਾਲੀ ਹੈ, ਜਿੱਥੇ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਤਿੰਨ ਦਿਨਾ ਧਾਰਮਿਕ ਸਮਾਗਮਾਂ ਵਜੋਂ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਉਨ੍ਹਾਂ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ, ਹਰਪਾਲ ਸਿੰਘ ਰੰਗੜ ਨੰਗਲ, ਸ਼੍ਰੋਮਣੀ ਅਕਾਲੀ ਦਲ ਦੀ ਐਡਵਾਈਜ਼ਰੀ ਕਮੇਟੀ ਦੇ ਮੈਂਬਰ ਬਾਬਾ ਸੁਰਿੰਦਰ ਸਿੰਘ ਸ਼ਿੰਦਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹੀਰਾ ਸਿੰਘ ਲੱਧਾ ਮੰਡਾ, ਸੱਜਣ ਸਿੰਘ ਕੰਡੀਲਾ, ਜ਼ਿਲ੍ਹਾ ਮੀਤ ਪ੍ਰਧਾਨ ਹਰਦੀਪ ਸਿੰਘ ਵੈਰੋਨੰਗਲ, ਜ਼ਿਲ੍ਹਾ ਜਨਰਲ ਸਕੱਤਰ ਨਿਸ਼ਾਨ ਸਿੰਘ ਗਿੱਲ, ਸੁਖਦੀਪ ਸਿੰਘ ਪਿੰਡਾ ਰੋੜੀ, ਮਨਜੋਤ ਸਿੰਘ ਭਰਥ, ਯੂਥ ਆਗੂ ਤੇ ਹੋਰ ਸਾਥੀ ਤੇ ਸੰਗਤਾਂ ਹਾਜ਼ਰ ਸਨ।