ਸੁਖਦੇਵ ਸਿੰਘ, ਬਟਾਲਾ
ਪੰਜਾਬ 'ਚ ਅੰਮਿ੍ਤਪਾਲ ਸਿੰਘ ਦੇ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਸਖ਼ਤ ਰਵਈਆ ਅਖਤਿਆਰ ਕੀਤਾ ਹੋਇਆ ਹੈ। ਪੁਲਿਸ ਅੰਮਿ੍ਤਪਾਲ ਸਿੰਘ ਦੇ ਸੰਪਰਕ ਵਿਚ ਆਏ ਹਰ ਵਿਅਕਤੀ ਦੇ ਡਾਟੇ ਨੂੰ ਖੰਗਾਲ ਰਹੀ ਹੈ। ਇਸੇ ਤਰਾਂ੍ਹ ਹੀ ਮੰਗਲਵਾਰ ਨੂੰ ਸ਼ੋ੍ਮਣੀ ਅਕਾਲੀ ਦਲ ਮਾਨ ਦੇ ਜ਼ਲਿ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਬਚਨ ਸਿੰਘ ਪਵਾਰ ਨੂੰ ਉਸਦੇ ਬਟਾਲਾ ਸਥਿਤ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ, ਹਾਲਾਂਕਿ ਬਟਾਲਾ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆਂ ਸ਼ੋ੍ਮਣੀ ਅਕਾਲੀ ਦਲ ਮਾਨ ਦੇ ਜ਼ਲਿ੍ਹਾ ਪ੍ਰਧਾਨ ਗੁਰਬਚਨ ਸਿੰਘ ਪਵਾਰ ਨੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਪੰਜਾਬ ਅੰਦਰ ਭਗਵੰਤ ਮਾਨ ਸਰਕਾਰ ਨੇ ਮਾਹੌਲ ਸਿਰਜਿਆ ਹੈ, ਉਹ ਅਤਿ ਨਿੰਦਣਯੋਗ ਹੈ। ਪਵਾਰ ਨੇ ਕਿਹਾ ਕਿ ਪਿਛਲੇ ਦਿਨਾ ਤੋਂ ਅੰਮਿ੍ਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੀ ਫੜੋ ਫੜੀ ਕੀਤੀ ਗਈ ਹੈ, ਸਿੱਖਾਂ ਨੂੰ ਬਦਨਾਮ ਕਰਨ ਲਈ ਪ੍ਰਰਾਪੋਗੰਡਾ ਕੀਤਾ ਗਿਆ ਹੈ। ਉਨਾਂ੍ਹ ਕਿਹਾ ਕਿ ਭੱਖਦੇ ਮਸਲੇ ਨੂੰ ਲੈ ਕੇ ਪੰਜਾਬ ਦੀ ਅਮਨ-ਅਮਾਨ ਸ਼ਾਂਤੀ ਬਰਕਰਾਰ ਰੱਖਣ ਲਈ ਸ਼ੋ੍ਮਣੀ ਅਕਾਲੀ ਦਲ ਮਾਨ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਹਦਾਇਤ ਅਨੁਸਾਰ ਉਨਾਂ੍ਹ ਨੇ ਮੰਗਲਵਾਰ ਨੂੰ ਡੀਸੀ ਗੁਰਦਾਸਪੁਰ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਤੇ ਮੰਗ-ਪੱਤਰ ਸੋਂਪਣਾ ਸੀ, ਪਰ ਬਟਾਲਾ ਪੁਲਿਸ ਨੇ ਰਾਤ ਨੂੰ ਹੀ ਉਸਨੂੰ ਘਰ ਅੰਦਰ ਨਜ਼ਰਬੰਦ ਕਰ ਦਿੱਤਾ ਹੈ। ਉਨਾਂ੍ਹ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਸਿੱਖਾ ਨਾਲ ਜ਼ੋਰ-ਜਬਰਦਸਤੀ ਕਰਕੇ ਸੱਚ ਦੀ ਅਵਾਜ ਨੂੰ ਦਬਾਉਣਾ ਚਾਹੁੰਦੀ ਹੈ। ਓਧਰ ਮੌਕੇ 'ਤੇ ਪੁੱਜੇ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਕੁਲਵੰਤ ਸਿੰਘ ਮਾਨ ਨਾਲ ਗੱਲ ਕੀਤੀ ਤਾਂ ਉਨਾਂ੍ਹ ਨੇ ਕਿਹਾ ਕਿ ਉਹ ਆਮ ਜਾਣਕਾਰੀ ਲੈਣ ਲਈ ਜ਼ਲਿ੍ਹਾ ਪ੍ਰਧਾਨ ਦੇ ਘਰ ਆਏ ਹਨ, ਉਨਾਂ੍ਹ ਨੇ ਆਪ ਹੀ ਘਰ ਦਾ ਦਰਵਾਜ਼ਾ ਨਹੀਂ ਖੋਲਿ੍ਹਆ ਹੈ। ਉਕਤ ਮਾਮਲੇ ਦੇ ਸੰਬੰਧ ਦੇ ਡੀਐੱਸਪੀ ਸਿਟੀ ਲਲਿਤ ਕੁਮਾਰ ਨਾਲ ਗੱਲ ਕੀਤੀ ਤਾਂ ਉਨਾਂ੍ਹ ਕਿਹਾ ਕਿ ਬਟਾਲਾ ਪੁਲਿਸ ਨੇ ਕਿਸੇ ਨੂੰ ਵੀ ਘਰਾਂ ਅੰਦਰ ਨਜ਼ਰਬੰਦ ਨਹੀਂ ਕੀਤਾ ਹੈ।