- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਬਲ ਕਾਲਮ ਪਲੀਜ਼ ਜੀ..........ਗਾਂਧੀ ਨਗਰ ਕੈਂਪ ਵਿਖੇ 10 ਲੱਖ ਰੁਪਏ ਵਾਲੇ ਸਿਹਤ ਬੀਮਾ ਕਾਰਡ ਵੰਡੇ

ਰਾਮ, ਪੰਜਾਬੀ ਜਾਗਰਣ
ਬਟਾਲਾ: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਗਾਂਧੀ ਨਗਰ ਕੈਂਪ ਬਟਾਲਾ ਵਿਖੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ 10 ਲੱਖ ਰੁਪਏ ਵਾਲੇ ਸਿਹਤ ਬੀਮਾ ਕਾਰਡ ਲੋਕਾਂ ਨੂੰ ਵੰਡੇ ਗਏ। ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਨੇ ਦੱਸਿਆ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਦੇਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਸਾਡੀ ਪਹਿਲ ਹੈ। ਉਨ੍ਹਾਂ ਦੱਸਿਆ ਕਿ ਗਾਂਧੀ ਨਗਰ ਕੈਂਪ ਵਿਖੇ ਇਸ ਮੈਡੀਕਲ ਅਫ਼ਸਰਾਂ, ਐੱਲਟੀ (ਲੈਬ ਟੈਕਨੀਸ਼ੀਅਨਾਂ) ਅਤੇ ਹੋਰ ਸਿਹਤ ਕਰਮਚਾਰੀਆਂ ਦੀ ਮਦਦ ਨਾਲ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਮੈਡੀਕਲ ਟੈਸਟਾਂ ਦੀ ਸਹੂਲਤ ਮੁਹੱਈਆ ਕਰਵਾਈ ਗਈ, ਤਾਂ ਜੋ ਇਲਾਕਾ ਨਿਵਾਸੀਆਂ ਨੂੰ ਆਪਣੇ ਹੀ ਖੇਤਰ ਵਿੱਚ ਬਿਹਤਰ ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਜਿਥੇ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਓਥੇ ਸਿਹਤ, ਸਿੱਖਿਆ ਸਮੇਤ ਲੋਕ-ਭਲਾਈ ਸਕੀਮਾਂ ਦਾ ਲਾਭ ਬਟਾਲਾ ਵਾਸੀਆਂ ਤੱਕ ਪੁਜਦਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤਕ ਦੀ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਲਈ ਕੋਈ ਵੀ ਆਮਦਨ ਸੀਮਾ ਜਾਂ ਕੋਈ ਹੋਰ ਸ਼ਰਤ ਨਹੀਂ ਰੱਖੀ ਗਈ ਹੈ। ਸੂਬੇ ਦਾ ਹਰ ਇੱਕ ਪਰਿਵਾਰ ਇਸ ਦਾ ਲਾਭ ਲੈ ਸਕਦਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਕਰਮਚਾਰੀ ਅਤੇ ਪੈਨਸ਼ਨਰ ਵੀ ਸਕੀਮ ਦੇ ਘੇਰੇ ਵਿੱਚ ਸ਼ਾਮਲ ਹਨ। ਇਸ ਯੋਜਨਾ ਤਹਿਤ ਪੰਜਾਬ ਅਤੇ ਚੰਡੀਗੜ੍ਹ ਦੇ 900 ਤੋਂ ਵੱਧ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ 2,356 ਤੋਂ ਵੱਧ ਇਲਾਜ ਪੈਕੇਜ ਉਪਲਬਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਪੈਸੇ ਦੀ ਤੰਗੀ ਕਾਰਨ ਸੂਬੇ ਦੇ ਕਿਸੇ ਵੀ ਨਾਗਰਿਕ ਨੂੰ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ। ਇਸ ਮੌਕੇ ਡਾ. ਮਨਿੰਦਰਜੀਤ ਸਿੰਘ, ਡਾ. ਪੁਨੀਤ ਕਸ਼ਯਪ, ਡਾ. ਨਵਜੋਤ ਕੌਰ ਤੇ ਹੋਰ ਡਿਸਪੈਂਸਰੀ ਸਟਾਫ ਹਾਜ਼ਰ ਸੀ।